Saturday, July 18, 2026

ਦਿੱਲੀ ਗੁਰਦੁਆਰਾ ਕਮੇਟੀ ਤੇ ਅਕਾਲੀ ਦਲ ਆਗੂਆਂ ਵਲੋਂ ਭਾਈ ਗੁਰਬਖਸ਼ ਸਿੰਘ ਨਾਲ ਮੁਲਾਕਾਤ

PPN0201201506
ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲ਼ੀ ਗੁਰਦੁਆਰਾ ਕਮੇਟੀ ਪ੍ਰਧਾਨ ਜ. ਮਨਜੀਤ ਸਿੰਘ ਕੇ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਸਟੇਟ ਦੇ ਅਦੇਸ਼ ਅਨੁਸਾਰ ਗੁਰਦੁਆਰਾ ਕਮੇਟੀ ਤੇ ਅਕਾਲੀ ਦਲ ਦੇ ਮੁਖੀਆਂ ਜ. ਅਵਤਾਰ ਸਿੰਘ ਹਿੱਤ, ਸ. ਪਰਮਜੀਤ ਸਿੰਘ ਰਾਣਾ, ਸ. ਸਮਰਦੀਪ ਸਿੰਘ ਸੰਨੀ ਅਤੇ ਸ. ਅਮਰਜੀਤ ਸਿੰਘ ਤਿਹਾੜ ਨੇ ਬੀਤੇ ਦਿਨ ਭਾਈ ਗੁਰਬਖਸ਼ ਸਿੰਘ ਖਾਲਸਾ, ਜੋ ਆਪਣੀ ਸਜ਼ਾ ਪੁਰੀ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਅੰਬਾਲਾ (ਹਰਿਆਣਾ) ਵਿਖੇ ਭੁੱਖ ਹੜਤਾਲ ਕਰ ਰਹੇ ਹਨ, ਨਾਲ ਮੁਲਾਕਾਤ ਕਰਕੇ ਦਿੱਲੀ ਗੁਰਦੁਆਰਾ ਕਮੇਟੀ ਅਤੇ ਅਕਾਲੀ ਦਲ ਵਲੋਂ ਉਨ੍ਹਾਂ ਦੇ ਕਾਜ਼ ਨਾਲ ਸਹਿਮਤੀ ਪ੍ਰਗਟ ਕੀਤੀ।ਇਸ ਮੁਲਾਕਾਤ ਦੌਰਾਨ ਇਨ੍ਹਾਂ ਮੁੱਖੀਆਂ ਨੇ ਭਾਈ ਗੁਰਬਖਸ਼ ਸਿੰਘ ਨੂੰ ਕਿਹਾ ਕਿ ਉਹ ਸਜ਼ਾ ਪੂਰੀ ਕਰ ਚੁੱਕੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਸੰਬੰਧੀ ਵਿਸਥਾਰਤ ਵੇਰਵੇ ਉਨ੍ਹਾਂ ਨੂੰ ਦੇਣ ਤਾਂ ਜੋ ਉਨ੍ਹਾਂ ਦੀ ਰਿਹਾਈ ਲਈ ਰਾਜਨੀਤਕ ਪਹੁੰਚ ਕਰਨ ਦੇ ਨਾਲ ਹੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕੇ।ਮੁਲਾਕਾਤ ਤੋਂ ਬਾਅਦ ਸ. ਪਰਮਜੀਤ ਸਿੰਘ ਰਾਣਾ ਨੇ ਦੱਸਿਆ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਆਪਣੀ ਮੰਗ ਮੰਨਵਾਉਣ ਪ੍ਰਤੀ ਬਜ਼ਿੱਦ ਹਨ ਅਤੇ ਚੜ੍ਹਦੀ ਕਲਾ ਵਿੱਚ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾ ਕਰਵਾਉਣ ਲਈ ਜ. ਮਨਜੀਤ ਸਿੰਘ ਜੀ ਕੇ ਹਰ ਯੋਗ ਕਾਰਵਾਈ ਕਰਨ ਲਈ ਦ੍ਰਿੜ੍ਹ ਸੰਕਲਪ ਹਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply