ਡੋਰ ਟੂ ਡੋਰ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ ਬਿਊਰੋ) – ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿੱਚ ਵੇਖ
ਲਿਆ ਹੈ ਕਿ ਇੰਨਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ ਅਤੇ ਪੰਜਾਬ ਨੂੰ ਲੁੱਟਿਆ ਹੈ।
ਇਹ ਪ੍ਰਗਟਾਵਾ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਡੋਰ ਟੂ ਡੋਰ ਮੁਹਿੰਮ ਤਹਿਤ ਮਿਲੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਈ.ਟੀ.ਓ ਨੇ ਕਿਹਾ ਕਿ ਡੋਰ ਟੂ ਡੋਰ ਮਿਲੇ ਭਰਵੇਂ ਹੁੰਗਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਖਡੁਰ ਸਾਹਿਬ ਦੀ ਸੀਟ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਸ਼ਾਨ ਨਾਲ ਜਿੱਤਣਗੇ ਅਤੇ ਪੰਜਾਬ ਦੀਆਂ 13-13 ਸੀਟਾਂ ਆਮ ਆਦਮੀ ਪਾਰਟੀ ਜਿੱਤੇਗੀ।ਉਨਾਂ੍ਹ ਕਿਹਾ ਕਿ ਵਿਰੋਧੀ ਪਾਰਟੀਆਂ ਕੇਵਲ ਝੂਠੇ ਲਾਰੇ ਹੀ ਲਾ ਰਹੀਆਂ ਹਨ, ਜਦਕਿ ਇੰਨਾਂ੍ਹ ਪਾਰਟੀਆਂ ਨੇ ਕੇਵਲ ਭਾਈ ਭਤੀਜਾਵਾਦ ਨੂੰ ਹੀ ਵਧਾਵਾ ਦਿੱਤਾ ਹੈ।ਉਨਾਂ੍ਹ ਕਿਹਾ ਕਿ ਭਾਰਤੀ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨ, ਜਿਵੇ ਕਿ 600 ਯੂਨਿਟ ਬਿਜਲੀ ਮੁਫਤ, ਬੱਸਾਂ ਦੀ ਮੁਫਤ ਸਹੂਲਤ, 45 ਹਜ਼ਾਰ ਦੇ ਕਰੀਬ ਸਰਕਾਰੀ ਨੋਕਰੀਆਂ, ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ।
ਆਮ ਆਦਮੀ ਪਾਰਟੀ ਦੇ ਹਲਕਾ ਲੋਕ ਸਭਾ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹਲਕਾ ਜੰਡਿਆਲਾ ਤੋਂ ਮੇਰੇ ਕੈਬਨਿਟ ਸਾਥੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਵਿੱਚ ਜੰਡਿਆਲਾ ਸ਼ਹਿਰ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਅਤੇ ਡੋਰ ਟੂ ਡੋਰ ਪ੍ਰਚਾਰ ਦੌਰਾਨ ਸਭ ਤੋਂ ਵੱਧ ਜੰਡਿਆਲਾ ਹਲਕੇ ਦੇ ਲੋਕਾਂ ਨੇ ਪਿਆਰ ਦਿੱਤਾ ਹੈ।
ਇਸ ਮੌਕੇ ਜੰਡਿਆਲਾ ਗੁਰੂ ਦੇ ਸਾਰੇ ਬਲਾਕ ਪ੍ਰਧਾਨ, ਚੇਅਰਮੈਨ, ਮੌਜ਼ੂਦਾ ਸ਼ਾਮਲ ਹੋਏ ਕੌਂਸਲਰ, ਵਾਰਡ ਇੰਚਾਰਜ, ਪਾਰਟੀ ਦੇ ਅਹੁਦੇਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
Punjab Post Daily Online Newspaper & Print Media