ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਸਭਾ ਚੋਣਾਂ ਵਿੱਚ ਹੁਣ ਗਰੀਨ ਪੋਲਿੰਗ ਬੂਥਾਂ ‘ਤੇ ਪੋਲਿੰਗ ਵਾਲੇ ਦਿਨ ਵੋਟ ਪਾਉਣ ਆਏ ਹਰ ਵੋਟਰ ਨੂੰ ਫ਼ਲਦਾਰ ਅਤੇ ਫੁੱਲਾਂ
ਵਾਲੇ ਬੂਟੇ ਤੋਹਫੇ ਵਜੋਂ ਦਿੱਤੇ ਜਾਣਗੇ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਇਸ ਨਿਵੇਕਲੀ ਕੋਸ਼ਿਸ਼ ਬਾਰੇ ਵੋਟਰ ਜਾਗਰੂਕਤਾ ਮੁਹਿੰਮ ਦੇ ਮੁਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁੱਖ ਚੋਣ ਅਫ਼ਸਰੱ ਪੰਜਾਬ ਤੋਂ ਕੁੱਝ ਦਿਨ ਪਹਿਲਾਂ ਇਹ ਸੁਝਾਅ ਪ੍ਰਾਪਤ ਹੋਇਆ ਸੀ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ਗਰੀਨ ਪੋਲਿੰਗ ਬੂਥ ਸਥਾਪਿਤ ਕੀਤੇ ਜਾਣ।ਇਸ ਸੁਝਾਅ ‘ਤੇ ਗੌਰ ਕਰਦੇ ਹੋਏ ਇਸ ਸਬੰਧੀ ਜੰਗਲਾਤ ਵਿਭਾਗ ਅਤੇ ਬਾਗਬਾਨੀ ਵਿਭਾਗ ਦੇ ਉਚ ਅਧਿਕਾਰਿਆਂ ਨਾਲ ਇੱਕ ਮੀਟਿੰਗ ਵਿੱਚ ਅੰਮ੍ਰਿਤਸਰ ਜਿਲ੍ਹੇ ਵਿੱਚ ਪੈਂਦੇ 11 ਵਿਧਾਨ ਸਭਾ ਹਲਕਿਆਂ ਵਿੱਚ ਹਰੇਕ ਵਿਧਾਨ ਸਭਾ ਹਲਕੇ ਦੇ ਇੱਕ ਪੋਲਿੰਗ ਬੂਥ ਨੂੰ ਗਰੀਨ ਪੋਲਿੰਗ ਬੂਥ ਬਣਾਏ ਜਾਣ ਦਾ ਫੈਸਲਾ ਲਿਆ ਗਿਆ।ਇਹਨਾਂ ਪੋਲਿੰਗ ਬੂਥਾਂ ਨੂੰ ਪੋਲਿੰਗ ਵਾਲੇ ਦਿਨ ਈਕੋ ਫ੍ਰੈਂਡਲੀ ਦਿੱਖ ਦਿੱਤੀ ਜਾਵੇਗੀ ਅਤੇ ਵਿਸ਼ੇਸ਼ ਤੌਰ ਤੇ ਸਜਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਹਨਾਂ ਬੂਥਾਂ ਲਈ ਕੁੱਝ ਐਨ.ਜੀ.ਓ ਦਾ ਸਹਿਯੋਗ ਲੈਣ ਦੀ ਵੀ ਤਜ਼ਵੀਜ਼ ਹੈ।ਉਨ੍ਹਾਂ ਜੰਗਲਾਤ ਵਿਭਾਗ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਦੀਆਂ ਪੋਲਿੰਗ ਬੂਥਾਂ ਤੱਕ ਬੂਟੇ ਪਹੁੰਚਾਉਣ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ ਵਾਲੇ ਦਿਨ ਸਾਰੇ ਵੋਟਰ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media