ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਪੰਡੋਰੀ ਵੜੈਚ ਵਿਖੇ
ਇੱਕ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਿਸ਼ੇਸ਼ ਤੌਰ `ਤੇ ਪਹੁੰਚੇ।ਇਸ ਦੌਰਾਨ ਆਮ ਆਦਮੀ ਪਾਰਟੀ ਛੱਡ ਕੇ ਆਏ ਸੁਖਦੇਵ ਸਿੰਘ ਸੰਧੂ ਦੀ ਅਗਵਾਈ ਵਿੱਚ 100 ਤੋਂ ਵੱਧ ਮਰਦ-ਔਰਤਾਂ ਭਾਜਪਾ ਵਿੱਚ ਸ਼ਾਮਲ ਹੋਏ। ਤਰਨਜੀਤ ਸਿੰਘ ਸਮੁੰਦਰੀ ਨੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਸਾਰਿਆਂ ਦਾ ਸਵਾਗਤ ਕੀਤਾ।ਭਾਜਪਾ ਵਿੱਚ ਸ਼ਾਮਲ ਹੋਏ ਲੋਕਾਂ ਦੀ ਤਰਫੋਂ ਇਹ ਵੀ ਕਿਹਾ ਗਿਆ ਕਿ ਉਹ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ।ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਬਣਾਈਆਂ ਗਈਆਂ ਵੱਖ-ਵੱਖ ਸਕੀਮਾਂ ਅਤੇ ਕਿਸਾਨਾਂ ਨੂੰ ਮਿਲ ਰਹੇ ਲਾਭਾਂ ਬਾਰੇ ਵੀ ਦੱਸਿਆ।ਉਨ੍ਹਾਂ ਕਿਸਾਨ ਮੋਰਚੇ ਬਾਰੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਹਰ ਤਰ੍ਹਾਂ ਦੀ ਗੱਲਬਾਤ ਕਰਨ ਲਈ ਤਿਆਰ ਹੈ ਅਤੇ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
ਤਰਨਜੀਤ ਸਿੰਘ ਸਮੁੰਦਰੀ ਨੇ ਕਿਹਾ ਕਿ ਇਸ ਸਮੇਂ ਕੇਂਦਰ ਦੀ ਮੋਦੀ ਸਰਕਾਰ ਦੇਸ਼ ਹਿੱਤ ਬਾਰੇ ਸੋਚ ਰਹੀ ਹੈ ਅਤੇ ਵਿਕਾਸ ਲਈ ਅੱਗੇ ਵਧ ਰਹੀ ਹੈ।ਇਸ ਲਈ ਵੋਟਾਂ ਦੀ ਸਹੀ ਵਰਤੋਂ ਕਰਕੇ ਉਸ ਨੂੰ ਲੋਕ ਸਭਾ ਵਿੱਚ ਭੇਜੋ।ਇਸ ਮੌਕੇ ਜਨਰਲ ਸਕੱਤਰ ਦਿਹਾਤੀ ਹੀਰ ਸਿੰਘ, ਜਨਰਲ ਸਕੱਤਰ ਦਿਹਾਤੀ ਹਰਚਰਨ ਸਿੰਘ ਟਿੱਕਾ ਅਤੇ ਕਿਸਾਨ ਮੋਰਚਾ ਦੇ ਮੈਂਬਰ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media