ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਲੋਂ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਦੀ ਮੌਜ਼ੂਦਗੀ ਵਿੱਚ ਜ਼ਿਲ੍ਹਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਿਆਮ ਥੋਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ।ਭਾਜਪਾ ਕਿਸਾਨ ਮੋਰਚਾ ਦੇ ਕੌਮੀ ਮੀਤ ਪ੍ਰਧਾਨ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਗਵਰਨਿੰਗ ਬਾਡੀ ਮੈਂਬਰ ਅਤੇ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਸੁਰੇਸ਼ ਚੰਦੇਲ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਭਾਜਪਾ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਵੀ ਮੌਜ਼ੂਦ ਰਹੇ ।
ਡਾ. ਐਸ ਜੈਸ਼਼ੰਕਰ ਦਾ ਸੰਧੂ ਸਮੁੰਦਰੀ ਦੇ ਨਾਮਜ਼ਦਗੀ ਮੌਕੇ ਸ਼ਾਮਿਲ ਹੋਣਾ ਸਿਆਸੀ ਹਲਕਿਆਂ ’ਚ ਵੱਡੀ ਅਹਿਮੀਅਤ ਰੱਖਦਾ ਹੈ।ਡਾ. ਜੈਸ਼ੰਕਰ ਨੇ ਕਿਹਾ ਕਿ ਵੈਸੇ ਤਾਂ ਡਿਊਟੀ ਪਾਰਟੀ ਵਲੋਂ ਲਗਾਈ ਜਾਂਦੀ ਹੈ, ਪਰ ਮੈ ਤਰਨਜੀਤ ਸਿੰਘ ਸੰਧੂ ਨੂੰ ਸਮਰਥਨ ਦੇਣ ਲਈ ਖ਼ੁਦ ਬੇਨਤੀ ਕਰਕੇ ਸ੍ਰੀ ਅੰਮ੍ਰਿਤਸਰ ਆਉਣ ਦੀ ਡਿਊਟੀ ਲਗਾਈ ਹੈ।ਕੇਂਦਰੀ ਵਿਦੇਸ਼ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨਾਂ ਨੂੰ ਭਰੋਸਾ ਹੈ ਕਿ ਅੰਮ੍ਰਿਤਸਰ ਦੇ ਲੋਕ ਤਰਨਜੀਤ ਸਿੰਘ ਸੰਧੂ ਨੂੰ ਹੀ ਚੁਣ ਕੇ ਦਿੱਲੀ ਭੇਜਣਗੇ।ਉਨ੍ਹਾਂ ਕਿਹਾ ਕਿ ਸੰਧੂ ਦੀ ਕਾਬਲੀਅਤ ਅਤੇ ਲਿਆਕਤ ਦਾ ਕੋਈ ਮੁਕਾਬਲਾ ਨਹੀਂ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਮੋਦੀ ਸਰਕਾਰ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ। ਸ਼ਹਿਰ ਦੀ ਸੀਵਰੇਜ ਸਿਸਟਮ ਨੂੰ ਠੀਕ ਕਰਨ ਅਤੇ ਕਿਸਾਨ ਅਤੇ ਹਰ ਵਰਗ ਦੀ ਆਮਦਨ ਵਧਾਉਣ ਦਾ ਪੁਰਜ਼ੋਰ ਉਪਰਾਲਾ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣ ਲਈ ਰੋਡ ਸ਼ੋਅ ਕੀਤਾ ਗਿਆ।ਉਹ ਸਥਾਨਕ ਨਾਵਲਟੀ ਚੌਕ ਲਾਰੰਸ ਰੋਡ ਤੋਂ ਇਕ ਵੱਡੇ ਕਾਫ਼ਲੇ ਦੇ ਰੂਪ ’ਚ ਜ਼ਿਲ੍ਹਾ ਕਚਹਿਰੀ ਵਿਖੇ ਪਹੁੰਚਿਆ।ਠਾਠਾਂ ਮਾਰਦਾ ਭਾਜਪਾ ਦਾ ਇਹ ਇਕੱਠ ਸ਼ਕਤੀ ਪ੍ਰਦਰਸ਼ਨ ਹੋ ਨਿੱਬੜਿਆ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …