Wednesday, June 10, 2026

ਮਹੋਬਾ ਵਿੱਚ ਸਿੱਖ ਪਰਿਵਾਰਾਂ ਦੀਆਂ ਦੁਕਾਨਾਂ ਨੂੰ ਢਾਉਣ ‘ਤੇ ਅਕਾਲੀ ਦਲ ਤੇ ਦਿੱਲੀ ਕਮੇਟੀ ਨੇ ਜਤਾਇਆ ਵਿਰੋਧ

PPN0201201507
ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ) -ਯੂ.ਪੀ ਦੇ ਮਹੋਬਾ ਵਿੱਚ ਬੀਤੇ ਦਿਨੀ ਸ. ਜਸਪਾਲ ਸਿੰਘ ਦੇ ਪਰਿਵਾਰ ਦੀਆਂ ਦੁਕਾਨਾਂ ਨੂੰ ਭੂਮਾਫੀਆ ਵੱਲੋਂ ਕਬਜਾ ਕਰਨ ਦੀ ਨੀਯਤ ਨਾਲ ਦੁਕਾਨਾਂ ਨੂੰ ਢਾਉਣ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਵਿਰੋਧ ਜਤਾਇਆ ਹੈ। ਸ਼੍ਰੋਮਣੀ ਅਕਾਲੀ ਦਲ ਯੂ.ਪੀ. ਇਕਾਈ ਦੇ ਪ੍ਰਭਾਰੀ ਕੁਲਦੀਪ ਸਿੰਘ ਭੋਗਲ ਨੇ ਅੱਜ ਪ੍ਰਭਾਵਿਤ ਇਲਾਕੇ ਵਿੱਚ ਪੱਤਵੰਤੇ ਲੋਕਾਂ ਦੀ ਮੌਜੂਦਗੀ ਵਿੱਚ ਸ਼ਾਂਤੀ ਮਾਰਚ ਕਢੱਣ ਉਪਰੰਤ ਪ੍ਰੈਸ ਕਾਨਫ੍ਰੈਂਸ ਕੀਤੀ।ਜਿਸ ਵਿਚ ਭੋਗਲ ਵੱਲੋਂ ਇਨ੍ਹਾਂ ਸਿੱਖ ਪਰਿਵਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਨਾ ਹੋਣ ਦਾ ਦਾਅਵਾ ਕੀਤਾ ਗਿਆ।ਭੋਗਲ ਨੇ ਜਾਣਕਾਰੀ ਦਿੱਤੀ ਕਿ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਉਹ ਖੁਦ ਇਸ ਬਾਬਤ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇਸ ਘਟਨਾ ਬਾਰੇ ਦੱਸ ਚੁੱਕੇ ਹਨ ਅਤੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਵੀ ਇਸ ਘਟਨਾ ਦੀ ਜਾਣਕਾਰੀ ਚਿੱਠੀਆਂ ਰਾਹੀਂ ਦੇ ਦਿੱਤੀ ਗਈ ਹੈ।ਯੂ.ਪੀ. ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਅਤੇ ਮੋਹਬਾ ਦੇ ਐਸ.ਡੀ.ਐਮ ਨੂੰ ਮਿਲਣ ਵਾਸਤੇ ਸਮਾਂ ਮੰਗਿਆ ਗਿਆ ਹੈ।
ਪ੍ਰਸ਼ਾਸਨ ਵੱਲੋਂ ਦੁਕਾਨਾਂ ਨੂੰ ਭੂ ਮਾਫੀਆ ਨਾਲ ਮਿਲੀਭੁਗਤ ਕਰਕੇ ਢਾਉਣ ਨਾਲ ਸਿੱਖ ਪਰਿਵਾਰਾਂ ਦਾ ਇਨ੍ਹਾਂ ਦੁਕਾਨਾਂ ਵਿਚ ਪਿਆ ਮਸ਼ੀਨਰੀ ਅਤੇ ਕੱਚਾ ਮਾਲ ਜਿਸ ਦੀ ਅਨੁਮਾਨਤ ਕੀਮਤ ਲਗਭਗ 50 ਲੱਖ ਰੁਪਏ ਹੈ ਤਬਾਹ ਹੋਣ ਦਾ ਭੋਗਲ ਨੇ ਦਾਅਵਾ ਕੀਤਾ ਹੈ। ਸ. ਜਸਪਾਲ ਸਿੰਘ ਦੇ ਪਰਿਵਾਰ ਦੀ ਪਿਛਲੇ 45 ਸਾਲ ਤੋਂ ਇਨ੍ਹਾਂ ਦੁਕਾਨਾਂ ਵਿੱਚ ਕਿਰਾਏਦਾਰ ਹੋਣ ਦੀ ਵੀ ਭੋਗਲ ਨੇ ਪੁਸ਼ਟੀ ਕੀਤੀ।ਦੁਕਾਨ ਮਾਲਿਕ ਗੋਤਮ ਸ਼ਰਮਾ ਦੇ ਨਾਲ ਅਦਾਲਤ ਵਿਚ ਚੱਲ ਰਹੇ ਮੁਕਦਮੇ ਦੇ ਬਾਵਜੂਦ ਜਾਣਬੁੱਝ ਆਪਣੇ ਨਜ਼ਦੀਕੀ ਸੁੂਬੇ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਹੋਣ ਦਾ ਫਾਇਦਾ ਚੁੱਕ ਕੇ ਸਿੱਖ ਪਰਿਵਾਰਾਂ ਨੂੰ ਮਾਲੀ ਅਤੇ ਮਾਨਸਿਕ ਨੁਕਸਾਨ ਪਹੁੰਚਾਉਣ ਦਾ ਵੀ ਦੋਸ਼ ਭੋਗਲ ਨੇ ਲਗਾਇਆ ਹੈ। ਇਸ ਮੌਕੇ ਕਾਨਪੁਰ ਅਤੇ ਮੋਹਬਾ ਦੇ ਪੱਤਵੰਤੇ ਸਿੱਖ ਹਾਜਿਰ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply