Friday, February 14, 2025

ਗੁਰਜੀਤ ਔਜਲਾ ਨੇ ਪਦਮ ਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ `ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਦਮਸ੍ਰੀ ਸੁਰਜੀਤ ਸਿੰਘ ਪਾਤਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਰਜੀਤ ਸਿੰਘ ਪਾਤਰ ਸਾਹਿਤ ਜਗਤ ਦੀ ਇਕ ਅਹਿਮ ਸ਼ਖਸ਼ੀਅਤ ਹੀ ਨਹੀਂ, ਸਗੋਂ ਹਰ ਪੰਜਾਬੀ ਦੇ ਦਿਲ ਵਿੱਚ ਉਨ੍ਹਾਂ ਲਈ ਵਿਸ਼ੇਸ਼ ਪਿਆਰ ਸੀ।ਉਨ੍ਹਾਂ ਦਾ ਦੇਹਾਂਤ ਇਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਡਾ: ਸੁਰਜੀਤ ਪਾਤਰ ਨੇ ਅੱਜ 79 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਿਆ।ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਅਤੇ ਵਿੱਦਿਅਕ ਜਗਤ ਨੂੰ ਵੱਡਾ ਘਾਟਾ ਪਿਆ ਹੈ।ਔਜਲਾ ਨੇ ਦੱਸਿਆ ਕਿ ਸੁਰਜੀਤ ਪਾਤਰ ਨਾਲ ਉਨ੍ਹਾਂ ਦੀ ਆਖਰੀ ਮੁਲਾਕਾਤ ਰੰਗਲਾ ਪੰਜਾਬ ਦੇ ਇੱਕ ਸਮਾਗਮ ਦੌਰਾਨ ਹੋਈ ਸੀ, ਜਿਥੇ ਉਨ੍ਹਾਂ ਨੂੰ ਆਪਣੇ ਘਰ ਆਉਣ ਦਾ ਸੱਦਾ ਵੀ ਦਿੱਤਾ ਸੀ।ਅੱਜ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਉਹ ਪਲ ਯਾਦ ਆ ਰਹੇ ਹਨ।
ਗੁਰਜੀਤ ਸਿੰਘ ਔਜਲਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਹਿੰਮਤ ਬਖਸ਼ੇ।

Check Also

ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …