ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ 12ਵੀਂ ਪ੍ਰੀਖਿਆ ਦੇ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰ. ਨਾਨਕ ਸਿੰਘ ਨੇ ਵਿਦਿਆਰਥਣਾਂ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਸ਼ਾਨਦਾਰ ਨਤੀਜਾ ਹਾਸਲ ਕਰਨ ’ਤੇ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਵਿਦਿਆਰਥਣ ਨਿਤੀਸ਼ਾ ਨੇ 92 ਅੰਕਾਂ ਨਾਲ ਪਹਿਲਾ, ਭੂਮਿਕਾ ਨੇ 88.6 ਨਾਲ ਦੂਜਾ ਅਤੇ ਲੀਜਾ ਨੇ 87.2 ਅੰਕ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਕਾਲਜ ਦਾ ਉਕਤ ਪ੍ਰ੍ਰੀਖਿਆ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆਂ ਨਤੀਜ਼ਾ 100 ਫ਼ੀਸਦੀ ਰਿਹਾ ਹੈ।
ਨਾਨਕ ਸਿੰਘ ਨੇ ਕੌਂਸਲ ਦੁਆਰਾ ਦਿੱਤੇ ਜਾ ਰਹੇ ਸਹਿਯੋਗ ਖ਼ਾਸ ਕਰਕੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਸਮੇਂ-ਸਮੇਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਲਈ ਧੰਨਵਾਦ ਕੀਤਾ।ਪ੍ਰਿੰ: ਨਾਨਕ ਸਿੰਘ ਨੇ ਸਬੰਧਿਤ ਸਟਾਫ਼ ਨੂੰ ਵਧਾਈ ਦਿੰਦਿਆਂ ਉਕਤ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਹੋਰਨਾਂ ਵਿਦਿਆਰਥਣਾਂ ਨੂੰ ਵੀ ਭਵਿੱਖ ’ਚ ਸਿਖ਼ਰਾਂ ਛੂਹਣ ਲਈ ਉਤਸ਼ਾਹਿਤ ਕੀਤਾ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …