ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ।ਜਿਸ ਦਾ ਉਪਯੋਗ ਕਰਕੇ ਆਮ ਵੋਟਰ ਕੋਈ ਵੀ ਜਾਣਕਾਰੀ ਹਾਸਿਲ ਕਰ ਸਕਦਾ ਹੈ।ਉਹਨਾਂ ਕਿਹਾ ਕਿ 1950 ਟੋਲ ਫ਼੍ਰੀ ਨੰਬਰ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਪਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਛੇੜੀ ਗਈ ਹੈ, ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਵੋਟਰ ਇਸ ਸੇਵਾ ਦਾ ਲਾਭ ਲੈ ਸਕਣ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਾਇਲ 1950 ਸੇਵਾ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਕੰਰਟੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਥੇ 24 ਘੰਟੇ ਲਈ ਸਟਾਫ਼ ਦੀ ਤੈਨਾਤੀ ਕੀਤੀ ਗਈ ਹੈ।ਉਹਨਾਂ ਕਿਹਾ ਕਿ ਅਕਸਰ ਵੋਟਰਾਂ ਨੂੰ ਆਪਣੇ ਬੀ.ਐਲ.ਓ ਜਾਂ ਪੋਲਿੰਗ ਸਟੇਸ਼ਨ ਬਾਰੇ ਅਧੂਰੀ ਜਾਣਕਾਰੀ ਹੁੰਦੀ ਹੈ, ਪਰ 1950 ‘ਤੇ ਡਾਈਲ ਕਰਕੇ ਵੋਟਰ ਅਸਾਨੀ ਨਾਲ ਸਹੀ ਜਾਣਕਾਰੀ ਹਾਸਲ ਕਰ ਸਕਦੇ ਹਨ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …