ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਵਾਰਿਸ ਸ਼ਾਹ ਫ਼ਾਉਂਡੇਸ਼ਨ ਨੇ ਬਹੁਤ ਹੀ ਹਰਮਨ ਪਿਆਰੇ ਪੰਜਾਬੀ ਦੇ ਸਿਰਮੌਰ ਕਵੀ, ਆਲੋਚਕ ਤੇ ਅਧਿਆਪਕ ਸੁਰਜੀਤ ਪਾਤਰ ਦੀ ਬੇਵਕਤੀ ਮੌਤੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਫ਼ਾਉਂਡੇਸ਼ਨ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਜਨਰਲ ਸਕੱਤਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਮੂਹ ਮੈਂਬਰਾਨ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕਦੇ ਵੀ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਨੂੰ ਭਾਰਤ ਸਰਕਾਰ ਵਲੋਂ 2012 ਵਿਚ ਪਦਮਸ੍ਰੀ ਨਾਲ ਸਨਮਾਨਿਆ ਜਾਣਾ ਸਾਰੇ ਪੰਜਾਬੀਆਂ ਦਾ ਮਾਣ ਵਾਲੀ ਗੱਲ ਹੈ।ਏਸੇ ਤਰ੍ਹਾਂ ਉਨ੍ਹਾਂ ਨੂੰ 1993 ਵਿੱਚ ਹਨੇਰੇ ‘ਚ ਸੁਲਗਦੀ ਵਰਣਮਾਲਾ ‘ਤੇ ਸਾਹਿਤ ਅਕਾਦਮੀ ਪੁਰਸਕਾਰ ਮਿਲਣਾ ਤੇ 1997 ਵਿਚ ਸ਼੍ਰੋਮਣੀ ਕਵੀ ਪੁਰਸਕਾਰ ਮਿਲਣਾ ਵੀ ਮਾਣ ਵਾਲੀ ਗੱਲ ਹੈ।
ਉਨ੍ਹਾਂ ਨੇ ਕੋਲਾਜ, ਹਵਾ ਵਿੱਚ ਲਿਖੇ ਹਰਫ਼, ਬਿਰਖ ਅਰਜ਼ ਕਰੇ, ਹਨੇਰੇ ਵਿੱਚ ਸੁਲਗਦੀ ਵਰਣਮਾਲਾ, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਪਾਜ਼ੇਬ, ਸੁਰ ਜ਼ਮੀਨ, ਚੰਨ ਸੂਰਜ ਦੀ ਵਹਿੰਗੀ ਤੋਂ ਇਲਾਵਾ ਦਰਜਨ ਦੇ ਕਰੀਬ ਪੁਸਤਕਾਂ ਦੇ ਅਨੁਵਾਦ ਪੰਜਾਬੀ ਸਾਹਿਤ ਦੀ ਝੋਲੀ ਵਿੱਚ ਪਾਏ।ੳੇੁਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹਿ, ਪਰ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਲਈ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …