ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਭਾਜਪਾ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਹੀ ਸੰਸਦ ਵਿੱਚ ਅੰਮ੍ਰਿਤਸਰ ਲਈ ਢੁੱਕਵੀਂ
ਨੁਮਾਇੰਦਗੀ ਦੇ ਕਾਬਲ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਰੈਡ ਕਰਾਸ ਸੁਸਾਇਟੀ ਦੇ ਵਾਇਸ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ ਦੇ ਉਪ ਪ੍ਰਧਾਨ ਸਾਬਕਾ ਸੰਸਦ ਅਵਿਨਾਸ਼ ਰਾਏ ਖੰਨਾ ਨੇ ਅੱਜ ਭਾਜਪਾ ਦਫ਼ਤਰ ਵਿਖੇ ਜਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਦਿਹਾਤੀ ਪ੍ਰਧਾਨ ਡਾ. ਸੁਸ਼ੀਲ ਦੇਵਗਨ ਦੀ ਅਗਵਾਈ ’ਚ ਆਯੋਜਿਤ ਲੋਕ ਸਭਾ ਚੋਣ ਯੋਜਨਾ ਕਮੇਟੀ ਨੂੰ ਸੰਬੋਧਨ ਕਰਦਿਆਂ ਕੀਤਾ।ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ, ਭਾਜਪਾ ਕਿਸਾਨ ਮੋਰਚਾ ਦੇ ਕੌਮੀ ਮੀਤ ਪ੍ਰਧਾਨ ਸਾਬਕਾ ਸਾਂਸਦ ਸੁਰੇਸ਼ ਚੰਦੇਲ, ਸੰਗਠਨ ਮੰਤਰੀ ਅਰੁਣ ਬਿਨਾਦੀ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਤੇ ਰਜਿੰਦਰ ਮੋਹਨ ਸਿੰਘ ਛੀਨਾ ਵੀ ਮੀਟਿੰਗ ਵਿੱਚ ਮੌਜ਼ੂਦ ਸਨ।ਅਵਿਨਾਸ਼ ਰਾਏ ਖੰਨਾ ਜੋ ਕਿ ਹਿਮਾਚਲ ਪ੍ਰਦੇਸ਼ ਦੇ ਭਾਜਪਾ ਇੰਚਾਰਜ ਵੀ ਹਨ, ਨੇ ਕਿਹਾ ਕਿ ਤਰਨਜੀਤ ਸਿੰਘ ਸੰਧੂ ਵਰਗਾ ਨੁਮਾਇੰਦਾ ਹੀ ਅੰਮ੍ਰਿਤਸਰ ਦੇ ਵਿਕਾਸ ਅਤੇ ਅੰਮ੍ਰਿਤਸਰ ਦੇ ਹਿੱਤਾਂ ਦੀ ਸਭ ਤੋਂ ਵਧੀਆ ਸੇਵਾ ਕਰਨ ਦੇ ਯੋਗ ਹਨ।ਉਨ੍ਹਾਂ ਅੰਮ੍ਰਿਤਸਰ ਦੇ ਲੋਕਾਂ ਅੱਗੇ ਸੰਧੂ ਸਮੁੰਦਰੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਸੰਧੂ ਸਮੁੰਦਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪਸੰਦੀਦਾ ਵਿਅਕਤੀਆਂ ’ਚੋਂ ਹਨ।ਸਾਨੂੰ ਭਰੋਸਾ ਹੈ ਕਿ ਅੰਮ੍ਰਿਤਸਰ ਦੇ ਲੋਕ ਸਾਡੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਪਹੁੰਚ ਤਜਰਬਾ ਅਤੇ ਲਿਆਕਤ ਦਾ ਲਾਭ ਉਠਾਉਣ ਲਈ ਉਨ੍ਹਾਂ ਨੂੰ ਚੁਣ ਕੇ ਦਿੱਲੀ ਦੀ ਸੰਸਦ ਵਿੱਚ ਭੇਜਣਗੇ।
Check Also
ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ
ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …
Punjab Post Daily Online Newspaper & Print Media