ਤਰਨ ਤਾਰਨ, 13 ਮਈ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਨੇ ਲੋਕ ਸਭਾ ਚੋਣਾਂ ਲਈ ਅੱਜ ਖਡੂਰ
ਸਾਹਿਬ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।ਕਵਰਿੰਗ ਉਮਦਿਵਾਰ ਵਜੋਂ ਉਨ੍ਹਾਂ ਨੇ ਆਪਣੇ ਸਪੁੱਤਰ ਗੌਰਵਦੀਪ ਸਿੰਘ ਸੰਧੂ ਦੇ ਕਾਗਜ ਼ਦਾਖ਼ਲ ਕੀਤੇ।ਨਾਮਜ਼ਦਗੀ ਭਰਨ ਤੋਂ ਪਹਿਲਾਂ, ਪ੍ਰੋਫ਼ੈਸਰ ਵਲਟੋਹਾ ਨੇ ਤਰਨ ਤਾਰਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਅਤੇ ਰੈਲੀ ਦਾ ਆਯੋਜਨ ਕੀਤਾ, ਜੋ ਕਿ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਅਗਾਮੀ ਜਿੱਤ ਦੇ ਸ਼ਾਨਦਾਰ ਨਤੀਜਿਆਂ ਨੂੰ ਦਰਸਾਉਂਦਾ ਹੈ।
ਇਸ ਮੌਕੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਨਾਲ ਸਾਬਕਾ ਮੰਤਰੀ ਅਤੇ ਹਲਕਾ ਇੰਚਾਰਜ ਜ਼ੀਰਾ ਜਨਮੇਜਾ ਸਿੰਘ ਸੇਖੋਂ, ਸਾਬਕਾ ਮੁੱਖ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ, ਸਾਬਕਾ ਵਿਧਾਇਕ ਅਤੇ ਖਡੂਰ ਸਾਹਿਬ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸਤਿੰਦਰ ਸਿੰਘ ਛੱਜ਼ਲਵੱਡੀ ਹਲਕਾ ਇਨਚਾਰਜ ਜੰਡਿਆਲਾ, ਬਲਜੀਤ ਸਿੰਘ ਜਲਾਲਉਸਮਾ ਹਲਕਾ ਇੰਚਾਰਜ ਬਾਬਾ ਬਕਾਲਾ, ਐਚ.ਐਸ ਵਾਲੀਆ ਹਲਕਾ ਇੰਚਾਰਜ ਕਪੂਰਥਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media