Monday, August 24, 2026

ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਨਾਮਜ਼ਦਗੀ ਕਾਗਜ਼ ਭਰੇ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਅੱਜ ਨਾਮਜ਼ਦਗੀ ਕਾਗਜ਼ ਭਰਨ ਤੋਂ ਪਹਿਲਾਂ ਪਾਰਟੀ ਵਲੋਂ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ, ਜੋ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਪਹੁੰਚਿਆ ਅਤੇ ਮਾਨ ਵਲੋਂ ਕਾਗਜ਼ ਭਰੇ ਗਏ।ਰੋਡ ਸ਼ੋਅ ਉਪਰੰਤ ਮਾਨ ਵਲੋਂ ਕੋਲਾ ਪਾਰਕ ਵਿਖੇ ਪਾਰਟੀ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ।ਰੋਡ ਸ਼ੋਅ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਹਲਕਾ ਸੰਗਰੂਰ ਨਿਵਾਸੀਆਂ ਦਾ ਪਿਆਰ ਕਬੂਲਦੇ ਹੋਏ ਹਲਕੇ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਾਥ ਦੇਣ ਦੀ ਅਪੀਲ ਕੀਤੀ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …