ਸੰਗਰੂਰ, 13 ਮਈ (ਜਗਸੀਰ ਲੌਂਗਵਾਲ) – ਸੀ.ਬੀ.ਐਸ.ਈ ਵਲੋਂ ਬਾਰ੍ਹਵੀਂ ਕਲਾਸ ਦੇ ਨਐਲਾਨੇ ਗਏ ਨਤੀਜੇ ਵਿੱਚ ਅਕਾਲ ਅਕੈਡਮੀ ਕੌੜੀਵਾੜਾ ਦੇ ਬਾਰ੍ਹਵੀਂ ਕਲਾਸ
ਦੇ ਆਰਟਸ, ਸਾਇੰਸ ਅਤੇ ਕਾਮਰਸ ਗਰੁੱਪ ਦਾ ਨਤੀਜਾ 100% ਫੀਸਦੀ ਰਿਹਾ।ਸਕੂਲ ਪ੍ਰਿੰਸੀਪਲ ਬਲਜੀਤ ਕੌਰ ਭੱਲਰ ਨੇ ਵਿਦਿਆਰਥੀਆਂ ਤੇ ਉਹਨਾ ਦੇ ਮਾਪਿਆਂ ਨੂੰ ਵਧਾਈ ਦਿੱਤੀ। ਅਕੈਡਮੀ ਦੇ ਆਰਟਸ ਗਰੁੱਪ ਵਿਚੋਂ ਨਵਜੋਤ ਕੌਰ ਨੇ 91 ਫੀਸਦੀ, ਗੁਰਲੀਨ ਕੌਰ ਨੇ 90.6 ਫੀਸਦੀ, ਰਨਜੋਤ ਕੌਰ ਨੇ 90 ਫੀਸਦੀ ਅੰਕ ਹਾਸਲ ਕੀਤੇ।ਗੁਰਪੁਨੀਤ ਕੌਰ ਨੇ ਸਾਇੰਸ ਗਰੁੱਪ ਵਿਚੋਂ 86.4 ਫੀਸਦੀ ਅਤੇ ਕਾਮਰਸ ਗਰੁੱਪ ਵਿਚੋਂ ਜਸ਼ਨਦੀਪ ਕੌਰ ਨੇ 81 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ।ਗੁਰਲੀਨ ਕੌਰ ਨੇ ਪੰਜਾਬੀ ਵਿਸ਼ੇ ਵਿਚੋਂ 100 ਵਿਚੋਂ 100 ਨੰਬਰ ਪ੍ਰਾਪਤ ਕੀਤੇ।ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।
ਇਸ ਮੌਕੇ ਵਿਵੇਕ, ਸੁਨੀਧੀ ਬਜਾਜ, ਮਨਪ੍ਰੀਤ ਕੌਰ, ਸੁਨੀਲ ਕੁਮਾਰ, ਗੁਰਪ੍ਰੀਤ ਕੋਰ, ਭਜਨ ਕੌਰ, ਅਵਨੀਤ ਸਿੰਘ, ਨੀਸ਼ਾ ਦੇਵੀ, ਕਰਨੈਲ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media