Friday, March 28, 2025

ਰਿਟਰਨਿੰਗ ਅਫ਼ਸਰ ਸੰਗਰੂਰ ਕੋਲ ਅੱਜ 16 ਨਾਮਜ਼ਦਗੀ ਪੱਤਰ ਦਾਖਲ ਹੋਏ

ਹੁਣ ਤੱਕ ਦਾਖਲ ਹੋ ਚੁੱਕੇ ਹਨ ਕੁੱਲ 28 ਨਾਮਜ਼ਦਗੀ ਪੱਤਰ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਤਹਿਤ ਲੋਕ ਸਭਾ ਹਲਕਾ 12-ਸੰਗਰੂਰ ਤੋਂ ਹੁਣ ਤੱਕ ਕੁੱਲ 28 ਨਾਮਜ਼ਦਗੀ ਪੱਤਰ ਦਾਖਲ ਹੋ ਚੁੱਕੇ ਹਨ।ਅੱੱਜ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਕੋਲ ਉਮੀਦਵਾਰਾਂ ਵਲੋਂ 16 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਦਰਸ਼ਨ ਸਿੰਘ ਵਲੋਂ ਅਜ਼ਾਦ ਉਮੀਦਵਾਰ ਵਜੋਂ ਬਲਵਿੰਦਰ ਸਿੰਘ ਵਲੋਂ ਅਜ਼ਾਦ ਉਮੀਦਵਾਰ ਵਜੋਂ, ਗੁਰਮੀਤ ਸਿੰਘ ਹੇਅਰ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਦੋ ਨਾਮਜ਼ਦਗੀ ਪੱਤਰ, ਹਰਿੰਦਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ, ਰੰਗੀ ਖਾਂ ਵਲੋਂ ਆਮ ਜਨਤਾ ਪਾਰਟੀ (ਇੰਡੀਆ) ਦੇ ਉਮੀਦਵਾਰ ਵਜੋਂ, ਅਰਵਿੰਦ ਖੰਨਾ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ, ਸ਼ਗੁਨ ਕੁਮਾਰੀ ਵਲੋਂ ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ, ਕੇਹਰ ਸਿੰਘ ਵਲੋਂ ਲੋਕਤਾਂਤਰਿਕ ਲੋਕ ਰਾਜਯਮ ਪਾਰਟੀ ਦੇ ਉਮੀਦਵਾਰ ਵਜੋਂ, ਇਕਬਾਲ ਸਿੰਘ ਝੂੰਦਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਦੋ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਤਿਲਕ ਰਾਜ ਵਲੋਂ ਅਜ਼ਾਦ ਉਮੀਦਵਾਰ ਵਜੋਂ, ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਵਜੋਂ, ਗੀਤਇੰਦਰ ਕੌਰ ਕਾਹਲੋਂ ਵਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਵਰਿੰਗ ਉਮੀਦਵਾਰ ਵਜੋਂ, ਜਸਵੰਤ ਸਿੰਘ ਵਲੋਂ ਅਜ਼ਾਦ ਉਮੀਦਵਾਰ ਵਜੋਂ ਅਤੇ ਹਰਪ੍ਰੀਤ ਕੌਰ ਵਲੋਂ ਇੰਡੀਆ ਗ੍ਰੀਨਜ਼ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਅੰਤਿਮ ਮਿਤੀ 14 ਮਈ ਹੈ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …