ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ਼ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ 2023-2024 ‘ਚ 390 ਵਿਦਿਆਰਥੀਆਂ ਇਸ ਪ੍ਰੀਖਿਆ ‘ਚ ਕਾਮਯਾਬ ਰਹੇ।ਭਾਵਿਕਾ ਸ਼ਾਰਦਾ ਨੇ 98.6% ਅੰਕਾਂ ਨਾਲ ਸਕੂਲ ਵਿੱਚ ਪਹਿਲਾ ਅਤੇ ਅੰਮ੍ਰਿਤਸਰ ਵਿੱਚ ਤੀਸਰਾ ਸਥਾਨ ਹਾਸਲ ਕੀਤਾ।ਰਿਯਾ ਦੱਤਾ 98.4% ਅੰਕਾਂ ਨਾਲ ਦੂਜੇ ਅਤੇ ਗਰਿਮਾ 98% ਅੰਕਾਂ ਨਾਲ ਤੀਜੇ ਸਥਾਨ ‘ਤੇ ਰਹੀ।
ਸਕੁਲ਼ ਦੇ ਵਿਦਿਅਰਥੀਆਂ ਦੇ ਗਣਿਤ ਵਿੱਚ 100 ਅੰਕ, ਪੰਜਾਬੀ ਵਿਸ਼ੇ ‘ਚ 100 ਅੰਕ, ਵਿਗਿਆਨ ਵਿੱਚ 100 ਅੰਕ, ਆਈ.ਟੀ ‘ਚ 100 ਅੰਕ, ਓ.ਆਈ ‘ਚ 100 ਅੰਕ, ਅੰਗ੍ਰੇਜ਼ੀ ‘ਚ 99 ਅੰਕ, ਸਮਾਜਿਕ ਵਿਗਿਆਨ ਵਿੱਚ 99 ਅੰਕ ਅਤੇ ਹਿੰਦੀ ਵਿਸ਼ੇ ਵਿੱਚ 97 ਅੰਕ ਰਹੇ।
ਡਾ. ਅੰਜ਼ਨਾ ਗੁਪਤਾ ਨੇ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਟੀਚਰਾਂ ਨੂੰ ਹਾਦਿéਵਧਾਈ ਦਿੱਤੀ।ਡੀ.ਏ.ਵੀ ਪ੍ਰਬੰਧਕੀ ਕਮੇਟੀ ਦਿੱਲੀ ਦੇ ਪ੍ਰਧਾਨ ਪਦਮਸ਼੍ਰੀ ਅਵਾਰਡੀ ਡਾ. ਪੂਨਮ ਸੂਰੀ, ਵੀ.ਕੇ ਚੋਪੜਾ ਡਾਇਰੈਕਟਰ ਪਬਲਿਕ ਸਕੂਲ-1 ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ, ਸਕੂਲ ਚੇਅਰਮੈਨ ਡਾ. ਵੀ.ਪੀ ਲਖਨਪਾਲ ਅਤੇ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਮੁਬਾਰਕਬਾਦ ਦਿੱਤੀ।
Check Also
ਆਤਮ ਪਬਲਿਕ ਸਕੂਲ ਦੇ ਸਲਾਨਾ ਸਮਾਗਮ ‘ਚ ਪੁੱਜੀ ਫਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ
ਅਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਨਾਮਵਰ ਸ਼ਾਇਰ ਮਰਹੂਮ ਦੇਵ ਦਰਦ ਸਾਹਬ …