ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਦੱਸਵੀਂ ਜਮਾਤ ਦੇ ਨਤੀਜੇ ਵਿੱਚ ਸਕੂਲ ਦੇ ਹੋਣਹਾਰ ਵਿਦਿਆਰਥੀ ਏਕਮਦੀਪ ਸਿੰਘ ਨੇ 99.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਿਟੀ ਟਾਪਰ ਬਣਿਆ। ਜਪਜੀਤ ਕੌਰ ਨੇ 98.4 % ਅੰਕਾਂ ਨਾਲ ਦੂਸਰਾ, ਜਦੋਂਕਿ ਸੈਣਪ੍ਰੀਤ ਕੌਰ ਅਤੇ ਸਹਿਜ਼ਦੀਪ ਸਿੰਘ ਨੇ 97.8% ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ।ਸਕੂਲ ਪ੍ਰਿੰਸੀਪਲ ਮਨਦੀਪ ਸਿੰਘ ਨੇ ਦੱਸਿਆ ਕਿ ਕੁੱਲ 330 ਵਿਦਿਆਰਥੀਆਂ ਨੇ ਦੱਸਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 24 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ, ਜਦੋਂਕਿ 30 ਵਿਦਿਆਰਥੀਆਂ ਨੇ 90 ਤੋਂ 94% ਅੰਕ ਹਾਸਲ ਕੀਤੇ।ਏਕਮਦੀਪ ਸਿੰਘ ਨੇ ਕਿਹਾ ਕਿ ਉਹ ਬਾਰ੍ਹਵੀਂ ਵਿੱਚ ਨਾਨ-ਮੈਡੀਕਲ ਦੀ ਪੜ੍ਹਾਈ ਕਰਨ ਉਪਰੰਤ ਇੰਜੀਨੀਅਰ ਬਣ ਕੇ ਦੇਸ਼ ਦੀ ਸੇਵਾ ਕਰੇਗਾ।ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਅਤੇ ਜਗਜੀਤ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਰਮਣੀਕ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਣੀ, ਐਡੀ: ਆਨਰੇਰੀ ਸਕੱਤਰ ਅਤੇ ਮੈਂਬਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ, ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ, ਮੈਂਬਰ ਇੰਚਾਰਜ ਗੁਰਪ੍ਰੀਤ ਸਿੰਘ ਸੇਠੀ ਅਤੇ ਹੋਰਨਾਂ ਮੈਂਬਰਾਂ ਸਮੇਤ ਡਾਇਰੈਕਟਰ ਉਪਰੇਸ਼ਨਜ਼ ਡਾ. ਅੰਮ੍ਰਿਤਪਾਲ ਸਿੰਘ ਚਾਵਲਾ ਅਤੇ ਸਕੂਲ ਦੇ ਪਿ੍ਰੰਸੀਪਲ ਮਨਦੀਪ ਸਿੰਘ ਨੇ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨ ਤੇ ਵਧਾਈ ਦਿੱਤੀ।ਵਿਦਿਆਰਥੀਆਂ ਵਲੋਂ ਸਕੂਲ ਵਿੱਚ ਮਠਿਆਈਆਂ ਵੰਡੀਆਂ ਅਤੇ ਭੰਗੜੇ ਦੀ ਥਾਪ ‘ਤੇ ਜਸ਼ਨ ਮਨਾਏ।
Check Also
’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ
ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ …