ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਬੁੱਢਾ ਦਲ ਦੇ ਸਕੱਤਰ. ਦਿਲਜੀਤ ਸਿੰਘ ਬੇਦੀ ਨੇ ਪੰਜਾਬੀ ਭਾਸ਼ਾ ਦੇ ਸਿਰਮੌਰ ਲੇਖਕ ਡਾ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਪੰਜਾਬੀ ਭਾਸ਼ਾ ਅਤੇ ਪੰਜਾਬੀਆਂ ਨੂੰ ਪਾਤਰ ਦਾ ਪਿਆ ਘਾਟਾ ਕਦੇ ਵੀ ਪੂਰਿਆ ਨਹੀਂ ਜਾ ਸਕਦਾ।ਉਨ੍ਹਾਂ ਵਲੋਂ ਰਚੇ ਗੀਤ, ਕਵਿਤਾਵਾਂ ਤੇ ਨਿਬੰਧ ਪੰਜਾਬੀ ਜਗਤ ਨੂੰ ਹਮੇਸ਼ਾਂ ਅਗਵਾਈ ਦੇਂਦੇ ਰਹਿਣਗੇ।ਉਨ੍ਹਾਂ ਵਲੋਂ ਜਬਰ, ਜ਼ੁਲਮ, ਹਾਕਮਾਂ ਅਤੇ ਸਭਿਆਚਾਰ ਤੇ ਸਮਾਜ ਭਲਾਈ ਲਈ ਚਲਾਈ ਕਲਮ ਹਮੇਸ਼ਾਂ ਸਾਡੇ ਚੇਤਿਆਂ ‘ਚ ਰਹੇਗੀ।
Check Also
ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …