ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਸਥਾਨਕ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਸਰਬਜੀਤ ਸਿੰਘ ਛੱਬਾ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ, ਜਿਸ ਨਾਲ ਗੁਰਜੀਤ ਸਿੰਘ ਔਜਲਾ ਨੂੰ ਚੋਣ ਪ੍ਰਚਾਰ ਵਿੱਚ ਬਹੁਤ ਵੱਡਾ ਲਾਭ ਹੋਇਆ ਹੈ।ਸਰਬਜੀਤ ਸਿੰਘ ਛੱਬਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦਾ ਹੀ ਦੂਸਰਾ ਰੂਪ ਹੈ।ਕਾਂਗਰਸ ਪਾਰਟੀ ਇੱਕ ਧਰਮ ਨਿਰਪੇਖ ਪਾਰਟੀ ਹੈ।ਇਸੇ ਲਈ ਉਹ ਕਾਂਗਰਸ ਵਿੱਚ ਸ਼ਾਮਲ ਹੋਏ ਹਨ।
ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਛੱਬਾ ਦਾ ਸਵਾਗਤ ਕਰਦੇ ਹੋਏ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦਾ ਪਾਰਟੀ ਵਿੱਚ ਪੂਰਾ ਸਨਮਾਨ ਹੋਏਗਾ।ਉਹਨਾਂ ਨੇ ਕਿਹਾ ਕਿ ਜੋ ਰਾਜਨੀਤੀ ਭਾਜਪਾ ਅਤੇ ਆਮ ਆਦਮੀ ਪਾਰਟੀ ਕਰਦੇ ਹਨ, ਉਹ ਕਾਂਗਰਸ ਨਹੀਂ ਕਰਦੀ।ਉਹਨਾਂ ਨੇ ਕਿਹਾ ਉਹ ਗੁਰੂ ਨਗਰੀ ਦੇ ਚੌਤਰਫਾ ਵਿਕਾਸ ਲਈ ਪਹਿਲਾਂ ਵੀ ਕੋਸ਼ਿਸ਼ ਕਰਦੇ ਰਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ।ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਸਭ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਧਰਮ ਦੀ ਰਾਜਨੀਤੀ `ਤੇ ਵਿਸ਼ਵਾਸ਼ ਨਹੀਂ ਰੱਖਦੀ।
ਇਸ ਮੌਕੇ ਦਿਨੇਸ਼ ਬੱਸੀ, ਪਵਨ ਕੁਮਾਰ ਰੱਖੜਾ, ਬਲਪ੍ਰੀਤ ਸਿੰਘ ਰੋਜ਼ਰ, ਸੁਖਵਿੰਦਰ ਸਿੰਘ ਸੋਨੂੰ, ਰਣਜੀਤ ਸਿੰਘ ਰੋਕੀ, ਗੌਤਮ ਪਾਂਡੇ ਅਤੇ ਅਕਾਸ਼ਦੀਪ ਸਿੰਘ ਹਾਜ਼ਰ ਸਨ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …