ਭੀਖੀ, 14 ਮਈ (ਕਮਲ ਜ਼ਿੰਦਲ) – ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਡਾਕਟਰ ਗਗਨਦੀਪ ਪਰਾਸ਼ਰ ਨੇ ਦੱਸਿਆ ਬਾਰਵੀਂ ਜਮਾਤ ਦੇ ਕਾਮਰਸ ਗਰੁੱਪ ‘ਚੋਂ ਕਾਰਤਿਕੇ ਨੇ 96. 80% ਪਹਿਲਾ, ਹੇਮੰਤ ਜੈਨ ਨੇ 95.80% ਦੂਜਾ, ਸੁਮਨਪ੍ਰੀਤ ਕੌਰ ਨੇ 94.60 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਵਿੱਦਿਆ ਮੰਦਰ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।ਸਾਇੰਸ ਗਰੁੱਪ ‘ਚ ਜਸ਼ਨਦੀਪ ਕੌਰ ਨੇ 91. 4% ਪਹਿਲਾ, ਹਿਤਾਂਸ਼ ਜਿੰਦਲ ਨੇ 90.8 % ਦੂਸਰਾ ਅਤੇ ਅੰਕਿਤ ਜ਼ਿੰਦਲ ਨੇ 90.2 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਅਤੇ ਬਾਰਵੀਂ ਆਰਟਸ ਗਰੁੱਪ ਚੋਂ ਰਤਿੰਦਰ ਸਿੰਘ ਨੇ 83% ਅੰਕ ਪ੍ਰਾਪਤ ਕਰਕੇ ਪਹਿਲਾ, ਜਸ਼ਨਦੀਪ ਕੌਰ ਨੇ 79% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਮਨਵੀਰ ਸਿੰਘ ਨੇ 77% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਬਾਰਵੀਂ ਜਮਾਤ ਦੇ ਕੁੱਲ 105 ਬੱਚਿਆਂ ‘ਚੋਂ 36 ਬੱਚਿਆਂ ਨੇ 80 ਪ੍ਰਤੀਸ਼ਤ ਤੋਂ ਉਪਰ ਅੰਕ ਅਤੇ 98 ਬੱਚਿਆਂ ਨੇ 60 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਚਮਕਾਇਆ ਹੈ।ਦਸਵੀਂ ਜਮਾਤ ਦੀ ਹਰਮਨਜੋਤ ਕੌਰ ਨੇ 92.80 % ਅੰਕ ਪ੍ਰਾਪਤ ਕਰਕੇ ਪਹਿਲਾ, ਪੈਵਲਦੀਪ ਕੌਰ ਨੇ 92.60 % ਦੂਜਾ ਅਤੇ ਪੁਨੀਤ ਕੌਰ ਨੇ 92.40 % ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
ਦਸਵੀਂ ਜਮਾਤ ਵਿੱਚੋਂ 9 ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਉਪਰ, 24 ਬੱਚਿਆਂ ਨੇ 80 ਪ੍ਰਤੀਸ਼ਤ ਤੋਂ ਉਪਰ ਅਤੇ 48 ਬੱਚਿਆਂ ਨੇ 60 ਪ੍ਰਤੀਸ਼ਤ ਤੋਂ ਉਪਰ ਅੰਕ ਪ੍ਰਾਪਤ ਕਰਕੇ ਸਭ ਦਾ ਮਾਣ ਵਧਾਇਆ ਹੈ।ਸਕੂਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਡਾ. ਯਸ਼ਪਾਲ ਸਿੰਗਲਾ, ਪ੍ਰਧਾਨ ਸਤੀਸ਼ ਕੁਮਾਰ, ਜ਼ਿਲ੍ਹਾ ਪ੍ਰਬੰਧ ਸੰਮਤੀ ਦੇ ਪ੍ਰਧਾਨ ਤੇਜਿੰਦਰਪਾਲ, ਵਾਈਸ ਪ੍ਰਧਾਨ ਪ੍ਰਸ਼ੋਤਮ ਕੁਮਾਰ, ਵਾਈਸ ਪ੍ਰਧਾਨ ਬਿਰਜ ਲਾਲ, ਪ੍ਰਬੰਧਕ ਅੰਮ੍ਰਿਤ ਲਾਲ, ਮੈਂਬਰ ਮਨੋਜ ਕੁਮਾਰ, ਮੱਖਣ ਲਾਲ, ਅਸ਼ੋਕ ਜੈਨ, ਰਜਿੰਦਰ ਕੁਮਾਰ, ਰਕੇਸ਼ ਕੁਮਾਰ, ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ ਅਤੇ ਸਮੂਹ ਸਟਾਫ ਵਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …