ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਹਰਭਜਨ ਸਿੰਘ ਟੀ.ਟੀ.ਓ ਕੈਬਨਿਟ ਮੰਤਰੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਕਰਨ *ਤੇ ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਾਂਗ 2024 ਸੰਸਦੀ ਚੋਣਾਂ ਦੇ ਨਤੀਜੇ ਹੈਰਾਨੀਜਨਕ ਹੋਣਗੇ ਅਤੇ 13 ਦੀਆਂ 13 ਲੋਕ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ ਕਾਬਜ਼ ਹੋਵੇਗੀ।ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੇ ਝੂਠੇ ਲਾਰਿਆਂ ਤੋਂ ਸੁਚੇਤ ਰਹਿਣ।ਮੰਤਰੀ ਈ.ਟੀ.ਓ ਨੇ ਕਿਹਾ ਕਿ ਇਨ੍ਹਾਂ ਵਿਰੋਧੀ ਪਾਰਟੀਆਂ ਨੇ ਪਿਛਲੇ 70 ਸਾਲਾਂ ਵਿੱਚ ਪੰਜਾਬ ਦਾ ਵਿਕਾਸ ਨਹੀਂ, ਕੇਵਲ ਵਿਨਾਸ਼ ਕੀਤਾ ਹੈ ਅਤੇ ਪੰਜਾਬ ਨੁੰ ਲੁੱਟਿਆ ਹੈ।ਪੰਜਾਬ ਦੇ ਲੋਕ ਇਨ੍ਹਾਂ ਦੀਆਂ ਕੋਝੀਆਂ ਹਰਕਤਾਂ ਨੂੰ ਸਮਝ ਚੁੱਕੇ ਹਨ ਅਤੇ ਹੁਣ ਇਨ੍ਹਾਂ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ।
ਮੰਤਰੀ ਈ.ਟੀ.ਓ ਨੇ ਭਾਜਪਾ ਸਰਕਾਰ *ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਾਡੇ ਸੁਪਰੀਮੋ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਬੰਦ ਕਰਕੇ ਚੋਣ ਪ੍ਰਚਾਰ ਤੋਂ ਦੂਰ ਕਰਨ ਦਾ ਜੋ ਯਤਨ ਕੀਤਾ ਗਿਆ ਸੀ, ਉਸ ਨੂੰ ਮਾਨਯੋਗ ਸੁਪਰੀਮ ਕੋਰਟ ਨੇ ਨਾਕਾਮਯਾਬ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਦੌਰਾਨ ਗਰੀਬਾਂ ਦੀ ਹੀ ਲੁੱਟ ਖਸੁੱਟ ਕੀਤੀ ਹੈ ਅਤੇ ਵੱਡੇ ਉਦਯੋਗਪਤੀਆਂ ਦੇ ਢਿੱਡ ਭਰੇ ਗਏ ਹਨ।
ਈ.ਟੀ.ਓ ਨੇ ਕਾਂਗਰਸ ਤੇ ਅਕਾਲੀ ਦਲ ‘ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਪਾਰਟੀਆਂ ਨੇ ਪੰਜਾਬ ਵਿੱਚ ਵਾਰੀ ਵਾਰੀ 5-5 ਸਾਲ ਰਾਜ ਕਰਕੇ ਪੰਜਾਬ ਦਾ ਕੁੱਝ ਨਹੀਂ ਸਵਾਰਿਆ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …