Wednesday, February 12, 2025

ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਵਿਦਿਆਰਥਣ ਦਾ ਪ੍ਰੀਖਿਆ ’ਚ ਪਹਿਲਾ ਸਥਾਨ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਏ ਬੀ.ਐਡ ਸਮੈਸਟਰ ਚੌਥਾ ਦੀ ਪ੍ਰੀਖਿਆ ਦੇ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਨੀਲਮ ਨੇ 73% ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ।ਜਦਕਿ ਹਰਕੀਰਤ ਕੌਰ ਨੇ 72.74% ਅੰਕਾਂ ਨਾਲ ਦੂਜਾ ਅਤੇ ਪਾਇਲ ਮਹਾਜਨ ਨੇ 72.36% ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।

Check Also

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਅਤੇ ਦਸਵੀਂ ਬੋਰਡ ਪ੍ਰੀਖਿਆ ਤੋਂ ਪਹਿਲਾਂ ਵਿਸ਼ੇਸ਼ ਹਵਨ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬਾਰਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ …