ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ, ਹੇਰ ਦਾ ਸੀ.ਬੀ.ਐਸ.ਈ 10ਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ। ਸਕੂਲ ਦੀ
ਵਿਦਿਆਰਥਣ ਸੁਖਦੀਪ ਕੌਰ ਨੇ 96.2 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦੋਕਿ ਅਨੂਰੀਤ ਕੌਰ ਨੇ 94, ਖੁਸ਼ਦੀਪ ਕੌਰ ਨੇ 87.8 ਪ੍ਰਤੀਸ਼ਤ ਅੰਕ ਨਾਲ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਕੀਤਾ ਹੈ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼ ਅਤੇ ਸਟਾਫ਼ ਨੂੰ ਉਕਤ ਨਤੀਜੇ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਉਨ੍ਹਾਂ ਦੀ ਯੋਗ ਅਗਵਾਈ ਹੇਠ ਸਫ਼ਲਤਾਪੂਰਵਕ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ।
ਪ੍ਰਿੰ: ਕੰਬੋਜ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੇ 25 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੈ।ਉਨ੍ਹਾਂ ਕਿਹਾ ਕਿ ਸਕੂਲ ਦੀਆਂ ਹੋਰਨਾਂ ਵਿਦਿਆਰਥਣਾਂ ਪ੍ਰਭ ਕੌਰ ਨੇ 86, ਗੁਰਨੂਰ ਕੌਰ ਅਤੇ ਸੁਖਮਨਦੀਪ ਕੌਰ ਨੇ 83.6 ਫ਼ੀਸਦੀ ਨੰਬਰਾਂ ਨਾਲ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਛੀਨਾ ਤੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਸਦਕਾ ਸਕੂਲ ਦਿਨ ਦੁਗਣੀ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ।ਪ੍ਰਿੰ: ਕੰਬੋਜ਼ ਨੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਭਵਿੱਖ ’ਚ ਸਿਖਰਾਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media