Saturday, July 27, 2024

ਬਠਿੰਡੇ ਦੇ ਲੋਕ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਦੀਆਂ ਪੌੜੀਆਂ ਚੜਾਉਣਗੇ – ਖੁੱਡੀਆਂ

ਭੀਖੀ, 15 ਮਈ (ਕਮਲ ਜ਼ਿੰਦਲ) – ਆਮ ਆਦਮੀ ਪਾਰਟੀ ਦੇ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਿੰਡ ਭੋਪਾਲ ਵਿਖੇ ਪਿਛਲੇ ਦਿਨੋਂ ਹੀ ਕਾਂਗਰਸ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਚੁਸਪਿੰਦਰ ਸਿੰਘ ਚਹਿਲ ਦੀ ਵਰਕਰ ਮਿਲਣੀ ਵਿੱਚ ਪਹੁੰਚੇ।ਜਿਥੇ ਉਹਨਾਂ ਆਮ ਆਦਮੀ ਪਾਰਟੀ ਦੁਆਰਾ ਦੋ ਸਾਲਾਂ ਵਿੱਚ ਲੋਕਾਂ ਲਈ ਕੀਤੇ ਗਏ ਕੰਮਾਂ ਨੂੰ ਗਿਣਾਇਆ, ਉਥੇ ਹੀ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨੇ ਸਾਧੇ।ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ ਆਮ ਘਰਾਂ ਦੇ ਬੱਚਿਆਂ ਨੂੰ 40 ਹਜਾਰ ਨੌਕਰੀਆਂ ਦਿੱਤੀਆਂ ਹਨ, ਜਦਕਿ ਪਿੱਛਲੀਆਂ ਸਰਕਾਰਾਂ ਵਲੋਂ ਕੇਵਲ ਚਾਰ-ਪੰਜ ਹਜ਼ਾਰ ਨੌਕਰੀਆਂ ਹੀ ਦਿੱਤੀਆਂ ਜਾਂਦੀਆਂ ਸਨ।ਉਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਜਿਸ ਦਿਨ ਤੋਂ ਬਣੀ ਹੈ, ਉਸ ਦਿਨ ਤੋਂ ਹੀ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਹਰ ਘਰ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ, ਉਸ ਵਿੱਚ ਹਰ ਵਰਗ ਅਤੇ ਜਾਤੀ ਸ਼ਾਮਲ ਹੈ।ਉਹਨਾਂ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਦਲ ਪਰਿਵਾਰ ਵਲੋਂ ਵੋਟਾਂ ਦੇ ਸਮੇਂ ਹੀ ਲੋਕਾਂ ਨਾਲ ਵਿਚਾਰ ਚਰਚਾ ਕੀਤੀ ਜਾਂਦੀ ਹੈ।ਹਲਕਾ ਮਾਨਸਾ ਤੋਂ ਵਿਧਾਇਕ ਵਿਜੈ ਸਿੰਗਲਾ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 2022 ਵਿੱਚ ਬਣੀ ਹੈ, ਉਸੇ ਦਿਨ ਤੋਂ ਹੀ ਲੋਕਾਂ ਦੇ ਪਹਿਲ ਦੇ ਆਧਾਰ ‘ਤੇ ਕੰਮ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਚੁਸਪਿੰਦਰ ਸਿੰਘ ਚਹਿਲ ਨਾਲ ਉਹਨਾਂ ਦਾ ਤੀਜੀ ਪੀੜੀ ਤੋਂ ਰਿਸ਼ਤਾ ਹੈ, ਉਹ ਇੱਕੋ ਹੀ ਪਿੰਡ ਦੇ ਜ਼ੰਮਪਲ ਹਨ।ਜਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਅੱਕਾਵਾਲੀ ਨੇ ਕਿਹਾ ਕਿ 1 ਜੂਨ 2024 ਨੂੰ ਪੰਜਾਬ ਦੀ ਖੁਸ਼ਹਾਲੀ ਅਤੇ ਦੇਸ਼ ਨੂੰ ਮੋਦੀ ਸਰਕਾਰ ਤੋਂ ਬਚਾਉਣ ਲਈ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਜਾਵੇ।
ਇਸ ਮੌਕੇ ਆਪ ਆਗੂ ਮਾਸਟਰ ਵਰਿੰਦਰ ਸੋਨੀ, ਗੁਰਪ੍ਰੀਤ ਸਿੰਘ ਭੁੱਚਰ ਚੇਅਰਮੈਨ ਮਾਰਕੀਟ ਕਮੇਟੀ ਮਾਨਸਾ, ਬਲਰਾਜ ਬਾਂਸਲ, ਰੇਸ਼ਮ ਖਿਆਲਾ, ਗੁਰਮੇਲ ਫੋਜੀ, ਰੇਸ਼ਮ ਰੱਲਾ, ਗੁਰਤੇਜ ਸਮਾਉ ਅਤੇ ਵੱਡੀ ਗਿਣਤੀ ‘ਚ ਪਾਰਟੀ ਦੇ ਵਰਕਰ ਅਤੇ ਲੋਕ ਮੌਜ਼ੂਦ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …