ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਧਾਰਮਿਕ ਸਥਾਨਾਂ ‘ਤੇ ਆਉਣ ਵਾਲੇ ਸ਼ਰਧਾਲੂਆਂ ਲਈ ਵੋਟਰਾਂ ਜਾਗਰੂਕਤਾ ਮੁਹਿੰਮ ਦੂਜੇ ਦਿਨ ਵੀ ਜ਼ਾਰੀ ਰਹੀ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਰਾਜੇਸ਼ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ ‘ਤੇ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਧਾਰਮਿਕ ਸਥਾਨਾਂ ‘ਤੇ ਜਾ ਕੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ ਸੀ, ਜਿਸ ‘ਤੇ ਅਮਲ ਕਰਦੇ ਹੋਏ ਸ਼੍ਰੀ ਸਾਧ ਸੰਗਤ ਗੁਰਦੁਆਰਾ ਖਾਸਾ ਬਜ਼ਾਰ ਅਤੇ ਗੁਰਦੁਆਰਾ ਧੰਨ ਧੰਨ ਬਾਬਾ ਨਰਾਇਣ ਸਿੰਘ ਜੀ ਭਿੱਟੇਵੱਡ ਵਿਖੇ ਸ਼ਰਧਾਲੂਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
Check Also
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ …