ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ
ਸਿੰਘ ਸੰਧੂ ਸਮੁੰਦਰੀ ਨੇ ਹਲਕਾ ਰਾਜਾਸਾਂਸੀ ਦੇ ਕਸਬਾ ਚੋਗਾਵਾਂ ਵਿਖੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰੋਡ ਸ਼ੋਅ ਕੀਤਾ, ਜਿਸ ਵਿੱਚ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਵੀ ਮੌਜ਼ੂਦ ਸਨ।ਉਹਨਾਂ ਚੋਗਾਵਾਂ ਮੇਨ ਬਜ਼ਾਰ ਵਿਖੇ ਡੋਰ ਟੂ ਡੋਰ ਜਾ ਕੇ ਦੁਕਾਨਦਾਰਾਂ ਅਤੇ ਵਸਨੀਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ।ਇਸ ਦੌਰਾਨ ਸੰਧੂ ਸਮੁੰਦਰੀ ਨੂੰ ਲੋਕਾਂ ਨੇ ਫੁੱਲਾਂ ਦੇ ਹਾਰ ਅਤੇ ਸਿਰੋਪਾਉ ਦਿੱਤੇ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ।ਲੋਕਾਂ ਨੇ ਸੰਧੂ ਨਾਲ ਗਲਵੱਕੜੀਆਂ ਪਾਈਆਂ ਅਤੇ ਸੈਲਫੀਆਂ ਲਈਆਂ।ਲੋਕ ਆਪ ਮੁਹਾਰੇ ਹੋ ਕੇ ਸੰਧੂ ਸਮੁੰਦਰੀ ਨਾਲ ਚੱਲ ਪਏ।ਸੰਧੂ ਸਮੁੰਦਰੀ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਉਹ ਅੰਮ੍ਰਿਤਸਰ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣਗੇ।ਸੰਧੂ ਸਮੁੰਦਰੀ ਨੇ ਕਿਹਾ ਕਿ ਰਾਜਾਸਾਂਸੀ ਤੇ ਅੰਮ੍ਰਿਤਸਰ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।ਔਰਤਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ, ਇਸ ਲਈ ਪ੍ਰਸਾਸ਼ਨ ਦੀ ਜਿੰਮੇਵਾਰੀ ਤੈਅ ਹੋਵੇਗੀ।ਉਨਾਂ ਕਿਹਾ ਕਿ 1 ਜੂਨ ਨੂੰ ਕਮਲ ਦੇ ਫੁੱਲ ਦਾ ਬਟਨ ਜਰੂਰ ਦਬਾਇਆ ਜਾਵੇ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media