ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੇ ਤਹਿਤ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਮਤਦਾਨ ਫੀਸਦ ਹਾਸਿਲ ਕਰਨ ਦੇ ਟੀਚੇ ਨਾਲ ਅੰਮ੍ਰਿਤਸਰ
ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਇੱਕ ਜਿਲ੍ਹਾ ਪੱਧਰੀ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜਿਲ੍ਹੇ ਦੇ ਸਵੀਪ ਚੇਅਰਪਰਸਨ ਤੇ ਏ.ਡੀ.ਸੀ ਨਿਕਾਸ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਐਸ.ਡੀ.ਐਮ ਲਾਲ ਵਿਸ਼ਵਾਸ਼ ਖ਼ਾਸ ਤੌਰ ‘ਤੇ ਮੌਜ਼ੂਦ ਰਹੇ।
ਏ.ਡੀ.ਸੀ ਨਿਕਾਸ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ 70 ਫ਼ੀਸਦ ਮਤਦਾਨ ਦਾ ਟੀਚਾ ਦਿੱਤਾ ਗਿਆ ਹੈ, ਜਦਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਜਿਲ੍ਹੇ ਵਿੱਚ ਇਸ ਟੀਚੇ ਤੋਂ ਵੱਧ ਮਤਦਾਨ ਹੋਵੇ।ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ `ਤੇ ਦਿਵਿਆਂਗ ਲੋਕਾਂ ਸਣੇ ਬਜੁਰਗਾਂ ਲਈ ਲੋੜੀਂਦੀਆਂ ਸਹੂਲਤਾਂ ਦਾ ਖਾਸ ਇੰਤਜ਼ਾਮ ਕੀਤਾ ਗਿਆ ਹੈ।
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਇਲਾਕਾ ਵਾਸੀਆਂ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦੇਸ਼ ਼ਭਰ ਵਿੱਚ ਸਭ ਤੋਂ ਵੱਧ ਮਤਦਾਨ ਕਰਨ ਵਾਲੇ ਰਾਜਾਂ ਵਿੱਚ ਮੋਹਰੀ ਸੂਬਾ ਬਣ ਕੇ ਉਭਰੇ।ਐਸ.ਡੀ.ਐਮ ਲਾਲ ਵਿਸ਼ਵਾਸ਼ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਾ ਸਿਰਫ ਆਪ ਵੋਟ ਪਾਉਣੀ ਚਾਹੀਦੀ ਹੈ ਸਗੋਂ ਸਮਾਜ ਵਿੱਚ ਹੋਰਨਾਂ ਨੂੰ ਵੀ ਵੋਟਿੰਗ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ।
ਪ੍ਰੋਗਰਾਮ ਦੌਰਾਨ ਵੱਧ ਚੜ੍ਹ ਕੇ ਮਤਦਾਨ ਕਰਨ ਲਈ ਸਹੁੰ ਵੀ ਚੁਕਾਈ ਗਈ।ਕਲਾਕਾਰਾਂ ਨੇ ਆਪਣੀਆਂ ਪੇਸ਼ਕਾਰੀਆਂ ਦੇ ਜ਼ਰੀਏ ਲੋਕਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਆ।ਪ੍ਰੋਗਰਾਮ ਦੌਰਾਨ ਲੇਖ ਮੁਕਾਬਲੇ ਵਿੱਚ ਕਿਰਨਦੀਪ ਕੌਰ ਨੇ ਪਹਿਲਾ, ਦਿਸ਼ਾ ਨੇ ਦੂਜਾ, ਸੁਖਦੀਪ ਕੌਰ ਨੇ ਤੀਜਾ ਤੇ ਰੁਚੀ ਕੁਮਾਰੀ ਨੇ ਚੌਥਾ ਸਥਾਨ ਹਾਸਿਲ ਕੀਤਾ। ਜੱਦ ਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਨੇਹਾ ਨੇ ਪਹਿਲਾ, ਅਮਨਦੀਪ ਕੌਰ ਨੇ ਦੂਜਾ, ਹਰਲੀਨ ਕੌਰ ਨੇ ਤੀਜਾ ਤੇ ਕਾਜ਼ਲ ਨੇ ਚੌਥਾ ਸਥਾਨ ਹਾਸਿਲ ਕੀਤਾ।ਚੋਣਾਂ ਦੇ ਥੀਮ ‘ਤੇ ਅਧਾਰਿਤ ਇਕ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਦੇ ਜੇਤੂਆਂ ਨੂੰ ਮੌਕੇ ‘ਤੇ ਹੀ ਸਨਮਾਨਿਤ ਕੀਤਾ ਗਿਆ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media