Wednesday, May 14, 2025
Breaking News

ਵੋਟਰ ਜਾਗਰੂਕਤਾ ਕਵਿਤਾ ‘ਆਓ ਚੱਲੀਏ ਜੀ ਵੋਟ ਪਾਉਣ ਨੂੰ’ ਰਲੀਜ਼

ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਪੰਜਾਬੀ ਅਧਿਆਪਕ ਡਾ. ਗੁਰਬਿੰਦਰ ਸਿੰਘ ਭੱਟੀ ਦੀ ਵੋਟਰ ਜਾਗਰੂਕਤਾ ਪੈਦਾ ਕਰਨ ਵਾਲੀ ਕਵਿਤਾ ‘ਆਓ ਚੱਲੀਏ ਜੀ ਵੋਟ ਪਾਉਣ ਨੂੰ’ ਰਲੀਜ਼ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਇਹ ਕਵਿਤਾ ਰਲੀਜ਼ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਭਾਰਤੀ ਲੋਕਤੰਤਰ ਦੀ ਪ੍ਰੰਪਰਾਗਤ ਸੁੰਦਰਤਾ ਹੈ ਕਿ ਚੋਣਾਂ ਨੂੰ ਇਸ ਦੇਸ਼ ਵਿੱਚ ਤਿਉਹਾਰ ਦੀ ਤਰ੍ਹਾਂ ਮਨਾਇਆ ਜਾਂਦਾ ਹੈ।ਉਹਨਾਂ ਕਿਹਾ ਕਿ ਇਸ ਲੋਕਤੰਤਰ ਦੇ ਤਿਉਹਾਰ ਨੂੰ ਮਨਾਉਣ ਲਈ ਆਮ ਲੋਕ ਆਪ ਮੁਹਾਰੇ ਹੀ ਇਸ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰਦੇ ਹਨ।ਚੋਣਾਂ ਦੇ ਤਿਉਹਾਰ ਵਿੱਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ।
ੳੇੁਹਨਾਂ ਪੰਜਾਬੀ ਅਧਿਆਪਕ ਡਾ. ਗੁਰਬਿੰਦਰ ਸਿੰਘ ਭੱਟੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਅਧਿਆਪਕ ਸਾਡੇ ਸਮਾਜ ਲਈ ਰਾਹ-ਦਸੇਰੇ ਹਨ, ਜੋ ਅਧਿਆਪਨ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਸਮਝਦੇ ਹੋਏ ਹਮੇਸ਼ਾਂ ਆਪਣਾ ਯੋਗਦਾਨ ਕਿਸੇ ਨਾ ਕਿਸੇ ਰੂਪ ਵਿੱਚ ਪਾਉਂਦੇ ਰਹਿੰਦੇ ਹਨ।ਉਹਨਾਂ ਕਿਹਾ ਕਿ ਭੱਟੀ ਦੀ ਇਸ ਸਾਹਿਤਕ ਰਚਨਾ ਨੂੰ ਵੱਧ ਤੋਂ ਵੱਧ ਸੋਸ਼ਲ ਮੀਡੀਆ ਉਪਰ ਸ਼ੇਅਰ ਕੀਤਾ ਜਾਵੇ।
ਅਧਿਆਪਕ ਡਾ. ਗੁਰਬਿੰਦਰ ਸਿੰਘ ਭੱਟੀ ਨੇ ਕਿਹਾ ਕਿ ਇਹ ਕਵਿਤਾ ਉਹਨਾਂ ਦੀ ਆਪਣੀ ਮੂਲ ਰਚਨਾ ਹੈ ਅਤੇ ਉਹਨਾਂ ਇਸ ਨੂੰ ਵਿਸ਼ੇਸ਼ ਤੌਰ ‘ਤੇ ਵੋਟਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਹੈ।ਜਿਕਰਯੋਗ ਹੈ ਕਿ ਡਾ. ਗੁਰਬਿੰਦਰ ਸਿੰਘ ਭੱਟੀ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਪੰਜਾਬੀ ਵਿਸ਼ੇ ਦੇ ਅਧਿਆਪਕ ਹਨ ਅਤੇ ਸਿੱਖਿਆ ਦੇ ਖੇਤਰ ਵਿੱਚ ਸੰਨ 1994 ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …