ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਨਗਰ ਨਿਗਮ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਿਗਮ ਕਰਮਚਾਰੀਆਂ ਲਈ ਡੇਂਗੂ ਦੀ ਰੋਕਥਾਮ ਅਤੇ ਤਣਾਅ
ਪ੍ਰਬੰਧਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਸਿਵਲ ਸਰਜਨ ਡਾ: ਸੁਮੀਤ ਸਿੰਘ ਨੇ ਕਿਹਾ ਕਿ ਮੱਛਰਾਂ ਤੋਂ ਹੋਣ ਵਾਲੀਆਂ ਡੇਂਗੂ ਵਰਗੀਆਂ ਬਿਮਾਰੀਆਂ ਨੂੰ ਚੌਕਸੀ ਅਤੇ ਜਾਣਕਾਰੀ ਨਾਲ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਇਹ ਜਰੂਰੀ ਹੈ ਕਿ ਲੋਕ ਆਪਣੇ ਘਰਾਂ ਅਤੇ ਆਂਢ-ਗੁਆਂਢ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ।ਇਸ ਦੌਰਾਨ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰਾਜੈਕਟ ਦੇ ਮੈਨੇਜਰ ਕੁਲਦੀਪ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਭੱਜ-ਦੌੜ ਅਤੇ ਮੁਕਾਬਲੇਬਾਜ਼ੀ ਵਾਲੀ ਜ਼ਿੰਦਗੀ ਵਿੱੱਚ ਰੋਜ਼ਾਨਾ ਤਣਾਅ ਹੋਣਾ ਆਮ ਹੋ ਗਿਆ ਹੈ ਅਤੇ ਇਹ ਤਣਾਅ ਹੌਲੀ-ਹੌਲੀ ਡਿਪਰੈਸ਼ਨ ਦਾ ਰੂਪ ਧਾਰਨ ਕਰ ਲੈਂਦਾ ਹੈ।ਆਪਣੇ ਆਪ ਨੂੰ ਤਣਾਅ ਮੁਕਤ ਰੱਖਣਾ ਬਹੁਤ ਜਰੂਰੀ ਹੈ।ਯਤੀਸ਼ ਕੁਮਾਰ ਨੇ ਤਣਾਅ ਪ੍ਰਬੰਧਨ ਬਾਰੇ ਸੁਝਾਅ ਦਿੰਦੇ ਹੋਏ ਕਿਹਾ ਕਿ ਤਣਾਅ ਮੁਕਤ ਜੀਵਨ ਜਿਊਣ ਲਈ ਚਾਰ ਗੱਲਾਂ ਦਾ ਹਮੇਸ਼ਾਂ ਧਿਆਨ ਰੱਖਣਾ ਚਾਹੀਦਾ ਹੈ।ਸਭ ਤੋਂ ਪਹਿਲਾਂ ਸਾਡੀ ਖੁਰਾਕ ਚੰਗੀ ਹੋਣੀ ਚਾਹੀਦੀ ਹੈ, ਹਲਕਾ ਭੋਜਨ ਖਾਣਾ ਚਾਹੀਦਾ ਹੈ, ਜੋ ਆਸਾਨੀ ਨਾਲ ਪਚਦਾ ਹੈ।ਦੂਜਾ ਹਮੇਸ਼ਾਂ 7 ਤੋਂ 8 ਘੰਟੇ ਦੀ ਨੀਂਦ ਲੈਣੀ ਚਾਹੀਦੀ ਹੈ।ਤੀਜਾ, ਸਾਡੇ ਆਲੇ-ਦੁਆਲੇ ਦਾ ਵਾਤਾਵਰਨ ਹਮੇਸ਼ਾਂ ਸ਼ਾਂਤ ਹੋਣਾ ਚਾਹੀਦਾ ਹੈ, ਸ਼ੋਰ ਵੀ ਤਣਾਅ ਪੈਦਾ ਕਰਦਾ ਹੈ।ਚੌਥਾ, ਸਾਨੂੰ ਆਪਣੇ ਸਾਹ ਨੂੰ ਕੰਟਰੋਲ ਕਰਨ ਲਈ ਕਰਨਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਪ੍ਰੋਜੈਕਟ ਮੈਨੇਜਰ ਨਰਿੰਦਰਪਾਲ ਸਿੰਘ, ਐਲ.ਐਂਡ.ਟੀ ਦੇ ਪ੍ਰੋਜੈਕਟ ਡਾਇਰੈਕਟਰ ਸੰਜੇ ਸਿੰਘ, ਡਾ: ਮੋਨਿਕਾ, ਸਮਰਿਤੀ ਸ਼ਰਮਾ, ਰਮਨ ਸ਼ਰਮਾ, ਅਸ਼ਵਨੀ ਸ਼ਰਮਾ ਆਦਿ ਵੀ ਹਾਜ਼ਰ ਸਨ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media