Saturday, July 27, 2024

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਸਰਬਤ ਦੇ ਭਲੇ ਲਈ ਕੀਤੀ ਅਰਦਾਸ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੀ ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕਰਨ ਆਏ ਹਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰੋੜਾਂ ਸੰਗਤਾਂ ਦੀ ਸ਼ਰਧਾ ਦਾ ਕੇਂਦਰ ਹੈ।ਇਥੇ ਮੱਥਾ ਟੇਕਣਾ ਉਨ੍ਹਾਂ ਲਈ ਵੀ ਵੱਡੇ ਭਾਗਾਂ ਵਾਲੀ ਗੱਲ ਹੈ।
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਪੰਜਾਬ ਪਹੁੰਚੇ ਹੋਏ ਹਨ।ਉਨ੍ਹਾਂ ਅੰਮ੍ਰਿਤਸਰ ਵਿੱਚ ਭਗਵੰਤ ਮਾਨ ਨਾਲ ਰੋਡ ਸ਼ੋਅ ਵੀ ਕੀਤਾ।ਇਸ ਦੌਰਾਨ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਕੁਲਦੀਪ ਧਾਲੀਵਾਲ ਅਤੇ ਵੱਡੀ ਗਿਣਤੀ ‘ਚ ਪਾਰਟੀ ਸਮਰਥਕ ਮੌਜ਼ੂਦ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …