Thursday, April 3, 2025
Breaking News

ਸੀ.ਐਮ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ ਅਤੇ ਮਾਤਾ ਜੀ ਦਾ ਆਸ਼ੀਰਵਾਦ ਲਿਆ।ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਅਰਦਾਸ ਕੀਤੀ ਹੈ।ਉਨਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਭਲਾਈ ਅਰਦਾਸ ਕਰਦੇ ਹਾਂ ਕਿ ਮਾਂ ਦਾ ਆਸ਼ੀਰਵਾਦ ਹਮੇਸ਼ਾਂ ਲੋਕਾਂ `ਤੇ ਬਣਿਆ ਰਹੇ।

Check Also

ਵਰਧਮਾਨ ਸਟੀਲ ਨੇ ਆਮ ਲੋਕਾਂ ਨੂੰ ਸਮਰਪਿਤ ਕੀਤਾ ਚਾਲੀ ਖੂਹ ਵਿਖੇ ਲਗਾਇਆ ਮੀਆਂਵਾਕੀ ਜੰਗਲ

ਵਾਤਾਵਰਨ ਦੀ ਸੁਰੱਖਿਆ ਲਈ ਸ਼ਹਿਰ ਵਿੱਚ ਰੁੱਖਾਂ ਦੀ ਹੋਂਦ ਜਰੂਰੀ – ਜੀਵਨਜੋਤ ਕੌਰ ਅੰਮ੍ਰਿਤਸਰ, 3 …