ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ।ਅਕੈਡਮੀ ਦੀ ਪ੍ਰਿੰਸੀਪਲ
ਅਨੁਰਾਧਾ ਬੱਬਰ ਨੇ ਦੱਸਿਆ ਕਿ ਵਿਦਿਆਰਥਣ ਜਸ਼ਨਦੀਪ ਕੌਰ ਨੇ 95.2% ਅੰਕਾਂ ਨਾਲ ਪਹਿਲਾ ਸਥਾਨ, ਮਹਿਕਦੀਪ ਕੌਰ 95% ਅੰਕਾਂ ਨਾਲ ਦੂਸਰਾ ਸਥਾਨ ਅਤੇ ਸੁਰਿੰਦਰ ਸਿੰਘ ਨੇ 92% ਅੰਕ ਹਾਸਿਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ।ਵਿੱਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ।ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਆਸ਼਼ੀਰਵਾਦ ਦਿੱਤਾ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media