ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਉਤਰੀ ਵਿਧਾਨ ਸਭਾ
ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ ਰਜ਼ਤ ਉਬਰਾਏ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲ ਬਾਗ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਮਹਾਨ ਕਵੀ ਸੁਰਜੀਤ ਪਾਤਰ ਜੀ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।ਅੰਮ੍ਰਿਤਸਰ ਉੱਤਰੀ ਵਿਧਾਨਸਭਾ ਦੇ ਨੋਡਲ ਅਫ਼ਸਰ ਸਵੀਪ ਰਾਜ ਕੁਮਾਰ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਗਈਆਂ ਵੱਖ-ਵੱਖ ਮੋਬਾਈਲ ਐਪਲੀਕੇਸ਼ਨਾਂ ਜਿਵੇਂ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਕੇ.ਵਾਈ.ਸੀ ਐਪ ਅਤੇ ਸੀ ਵਿਜ਼ਿਲ ਐਪਸ ਤਿਆਰ ਕੀਤੀਆਂ ਗਈਆਂ ਹਨ।ਉਹਨਾਂ ਦੱਸਿਆ ਕਿ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਵਾਰ ਚੋਣ ਕਮਿਸ਼ਨ ਵਲੋਂ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਰੰਗੋਲੀ ਅਤੇ ਕੋਰੀਓਗ੍ਰਾਫੀ ਰਾਹੀਂ ਵੀ ਵੋਟ ਪਾਉਣ ਦਾ ਸੰਦੇਸ਼ ਦਿੱਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਅਰਬਿੰਦਰ ਕੌਰ ਨੇ ਭਾਵੀ ਅਤੇ ਨਵੇਂ ਵੋਟਰਾਂ ਨੂੰ ਚੋਣ ਚੇਤਨਾ ਲਹਿਰ ਦਾ ਹਿੱਸਾ ਬਣ ਕੇ ਲੋਕਤੰਤਰ ਪ੍ਰਤੀ ਆਪਣਾ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ।
ਇਸ ਮੋਕੇ ਸ੍ਰੀਮਤੀ ਮਨਦੀਪ ਕੌਰ, ਰੋਜ਼ੀ, ਜਸਪ੍ਰੀਤ ਕੌਰ ਅਤੇ ਲੈਕਚਰਾਰ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।ਅੰਤ ‘ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਚੋਣ ਕਮਿਸ਼ਨ ਦੀਆਂ ਟੋਪੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media