ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਨੇ ਅੱਜ ਬਾਰ ਐਸੋਸੀਏਸ਼ਨ ਦੇ
ਮੈਂਬਰਾਂ ਨਾਲ ਮੀਟਿੰਗ ਕੀਤੀ।ਇਸ ਦੌਰਾਨ ਚੇਅਰਮੈਨ ਪ੍ਰਦੀਪ ਸੈਣੀ ਦੀ ਅਗਵਾਈ ਹੇਠ ਵਕੀਲਾਂ ਨਾਲ ਬਾਰ ਕੌਂਸਲ ਵਿਖੇ ਲੋਕ ਸਭਾ ਚੋਣਾਂ ਬਾਰੇ ਖੁੱਲ੍ਹ ਕੇ ਯੂਨੀਅਨ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।ਬਾਰ ਐਸੋਸੀਏਸ਼ਨ ਵਲੋਂ ਗੁਰਜੀਤ ਔਜਲਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ।ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਉਹ ਔਜਲਾ ਦੀ ਭਾਰੀ ਬਹੁਮਤ ਨਾਲ ਜਿੱਤ ਯਕੀਨੀ ਬਣਾਉਣਗੇ।ਗੁਰਜੀਤ ਔਜਲਾ ਨੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ `ਤੇ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਔਜਲਾ ਨੇ ਕਿਹਾ ਕਿ ਉਹ ਪਹਿਲਾਂ ਵੀ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਦੇ ਰਹੇ ਹਨ ਅਤੇ ਅੱਗੋਂ ਵੀ ਕਰਦੇ ਰਹਿਣਗੇ।
ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਦੀ ਅੰਮ੍ਰਿਤਸਰ ਫੇਰੀ ‘ਤੇ ਤੰਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਰੋਡ ਸ਼ੋਅ ਨਹੀਂ, ਬਲਕਿ ਸਟ੍ਰੀਟ ਸ਼ੋਅ ਕੱਢਿਆ ਗਿਆ ਹੈ।ਰੋਡ ਸ਼ੋਅ ਬਾਹਰ ਹੁੰਦਾ ਨਾ ਕਿ ਸ਼ਹਿਰ ਦੀਆਂ ਭੀੜੀਆਂ ਗਲੀਆਂ ਵਿੱਚ।ਚਾਹੁੰਦੇ ਇਸੇਲਈ ਰੋਡ ਸ਼ੋ ਬੇਹਦ ਤੰਗ ਗਲਿਆਂ ਵਿੱਚ ਰੱਖਿਆ ਗਿਆ ਹੈ।
ਇਸ ਮੌਕੇ ਗਗਨ ਭਾਟੀਆ, ਪ੍ਰਧਾਨ ਪ੍ਰਦੀਪ ਸੈਣੀ, ਸਕੱਤਰ ਸਨਪ੍ਰੀਤ ਸਿੰਘ ਮਾਨ, ਕੰਵਰ ਰਜਿੰਦਰ ਸਿੰਘ, ਐਮ.ਐਸ ਵੇਰਕਾ, ਕਰਨਵੀਰ ਸਿੰਘ ਉਸਮਾਨ, ਮਨੀਸ਼ ਦੇਵਗਨ ਅਤੇ ਲਵਦੀਪ ਭਾਰਤਵਾਜ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media