ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਦਿਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ ਅਤੇ ਸਮਾਜ ਤੇ ਨੌਜਵਾਨਾਂ ਦੇ ਬਦਲ ਰਹੇ ਹਾਲਾਤਾਂ ਬਾਰੇ ਚਰਚਾ ਕੀਤੀ।
ਸੰਸਦ ਮੈਂਬਰ ਅਤੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਬਾਬਾ ਜੀ ਦੀ ਸ਼ਖਸ਼ੀਅਤ ਦਾ ਲੋਕਾਂ `ਤੇ ਬਹੁਤ ਪ੍ਰਭਾਵ ਹੈ ਅਤੇ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਬਾਬਾ ਜੀ ਨੂੰ ਮਿਲਣ ਦਾ ਮੌਕਾ ਮਿਲਿਆ।ਗੁਰਜੀਤ ਔਜਲਾ ਨੇ ਕਿਹਾ ਕਿ ਬਾਬਾ ਜੀ ਨੇ ਹਮੇਸ਼ਾਂ ਲੋਕਾਂ ਦੀ ਭਲਾਈ ਦਾ ਉਪਦੇਸ਼ ਦਿੱਤਾ ਹੈ ਅਤੇ ਉਹ ਲੋਕਾਂ ਨੂੰ ਡੇਰੇ ਨਾਲ ਜੋੜ ਕੇ ਉਨ੍ਹਾਂ ਨੂੰ ਬੁਰਾਈਆਂ ਤੋਂ ਦੂਰ ਰੱਖਦੇ ਹਨ।ਔਜਲਾ ਨੇ ਦੱਸਿਆ ਕਿ ਉਹ ਚਾਹੁੰਦੇ ਹਨ ਕਿ ਗੁਰੂ ਨਗਰੀ ਦੇ ਨਾਲ-ਨਾਲ ਪੂਰੇ ਦੇਸ਼ ਵਿੱਚ ਨੌਜਵਾਨਾਂ ਨੂੰ ਵਧੀਆ ਮਾਹੌਲ ਮਿਲੇ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾਣ ਅਤੇ ਇਥੇ ਰਹਿ ਕੇ ਆਪਣੀ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …