Saturday, March 21, 2026

ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ‘ਤੇ – ਅਰਵਿੰਦ ਕੇਜਰੀਵਾਲ

ਸਾਡੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ਵਿਚੋਂ ਇਕ ਕੁਲਦੀਪ ਧਾਲੀਵਾਲ ਨੂੰ ਜਿਤਾਓ – ਭਗਵੰਤ ਮਾਨ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱੱਕ `ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ `ਆਪ` ਸੁਪਰੀਮੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ `ਚ ਰੋਡ ਸ਼ੋਅ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ `ਤੇ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਅਤੇ `ਆਪ` ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਅੰਮ੍ਰਿਤਸਰ ‘ਚ ਕੀਤੇ ਇਸ ਰੋਡ ਸ਼ੋਅ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਉਂਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਸਮਰਥਕ ਸ਼ਾਮਲ ਹੋਏ।`ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ `ਆਪ` ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਰੋਡ ਸ਼ੋਅ `ਚ ਸ਼ਾਮਲ ਸਾਰੇ ਸਥਾਨਕ ਲੋਕਾਂ ਦਾ ਸਵਾਗਤ ਕੀਤਾ।
ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਸਿੱਧਾ ਪੰਜਾਬ ਆਏ ਹਨ।ਉਨ੍ਹਾਂ ਕਿਹਾ, ਇਹਨਾਂ (ਭਾਜਪਾ) ਲੋਕਾਂ ਨੇ ਮੈਨੂੰ ਜੇਲ੍ਹ ਵਿੱਚ ਪਾ ਦਿੱਤਾ।ਭਾਜਪਾ `ਤੇ ਨਿਸ਼ਾਨਾ ਸਾਧਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਲੋਕ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ।ਇਨ੍ਹਾਂ ਲੋਕਾਂ ਦੇ ਮਨ ਵਿੱਚ ਬਹੁਤ ਖ਼ਤਰਨਾਕ ਯੋਜਨਾਵਾਂ ਹਨ।ਇਹ ਗੱਲ ਸਾਹਮਣੇ ਆਈ ਕਿ ਉਹ ਰਿਜ਼ਰਵੇਸ਼ਨ ਖ਼ਤਮ ਕਰ ਦੇਣਗੇ।ਉਨ੍ਹਾਂ ਨੂੰ ਓ.ਬੀ.ਸੀ, ਐਸ.ਸੀ ਅਤੇ ਐਸ.ਟੀ ਲਈ ਰਾਖਵਾਂਕਰਨ ਖ਼ਤਮ ਕਰਨ ਲਈ 400 ਸੀਟਾਂ ਦੀ ਲੋੜ ਹੈ।  ਇਹ ਇੱਕ ਮਹੱਤਵਪੂਰਨ ਚੋਣ ਹੈ, ਤੁਹਾਨੂੰ ਦੇਸ਼, ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣੀ ਪਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਕੁਲਦੀਪ ਧਾਲੀਵਾਲ ਸਾਡੀ ਸਭ ਤੋਂ ਮਜ਼ਬੂਤ ਆਵਾਜ਼ਾਂ ਵਿਚੋਂ ਇੱਕ ਹਨ, ਉਨ੍ਹਾਂ ਨੂੰ ਚੁਣੋ ਫਿਰ ਸਾਡੇ ਫ਼ੰਡਾਂ ਨੂੰ ਕੋਈ ਨਹੀਂ ਰੋਕ ਸਕੇਗਾ।ਉਨ੍ਹਾਂ ਕਿਹਾ ਕਿ ਦਿੱਲੀ `ਚ ਨਾਅਰਾ ਹੈ- `25 ਮਈ, ਭਾਜਪਾ ਗਈ`, ਪੰਜਾਬ `ਚ ਸਾਡਾ ਨਾਅਰਾ ਹੈ, `ਪੰਜਾਬ ਬਣੇਗਾ ਹੀਰੋ, ਇਸ ਵਾਰ 13-0`।ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਦੇ ਨਾਲ ਹਨ।ਅਸੀਂ ਡਾ. ਭੀਮ ਰਾਓ ਅੰਬੇਡਕਰ ਅਤੇ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ।ਅਰਵਿੰਦ ਕੇਜਰੀਵਾਲ ਨੂੰ ਦੁਬਾਰਾ ਜੇਲ੍ਹ ਨਹੀਂ ਜਾਣ ਦੇਵਾਂਗੇ।ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਲੋਕ ਅਰਵਿੰਦ ਕੇਜਰੀਵਾਲ ਲਈ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਨੂੰ ਬਚਾਉਣ ਲਈ ਸਾਨੂੰ ਇਹ ਸੀਟ ਜਿਤਾ ਕੇ ਦੇਣਗੇ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …