ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ੁਕਰਵਾਰ ਸਵੇਰੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਰਾਮ ਤੀਰਥ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਅਰਵਿੰਦ ਕੇਜਰੀਵਾਲ ਜਿਨ੍ਹਾਂ ਨੂੰ ਆਪਣੀਆਂ ਹੋਰ ਚੋਣ ਪ੍ਰਚਾਰ ਪ੍ਰਤੀਬੱਧਤਾਵਾਂ ਕਾਰਨ ਆਪਣਾ ਪੰਜਾਬ ਦਾ ਦੌਰਾ ਛੋਟਾ ਕਰਨਾ ਪਿਆ, ਨੇ ਸਮਾਂ ਕੱਢ ਕੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਅਰਦਾਸ ਕੀਤੀ।ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …