Saturday, July 27, 2024

ਜਿਲ੍ਹਾ ਚੋਣ ਅਧਿਕਾਰੀ ਨੇ ਲੋਕ ਸਭਾ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡੇ – 30 ਉਮੀਦਵਾਰ ਚੋਣ ਮੈਦਾਨ ‘ਚ

ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ 02 ਹਲਕੇ ਲਈ ਚੋਣ ਲੜ ਰਹੇ ਉਮੀਦਵਾਰਾਂ ਨੂੰ ਅੱਜ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਚੋਣ ਨਿਸ਼ਾਨਾਂ ਦੀ ਵੰਡ ਕਰਦਿਆਂ ਦੱਸਿਆ ਕਿ ਅੱਜ ਨਾਮਦਗੀਆਂ ਵਾਪਸ ਲੈਣ ਦੇ ਆਖਰੀ ਦਿਨ 2 ਉਮੀਦਵਾਰਾਂ ਵਲੋਂ ਆਪਣੇ ਨਾਮ ਵਾਪਸ ਲਏ ਗਏ ਹਨ।ਹੁਣ ਚੋਣ ਮੈਦਾਨ ਵਿੱਚ 30 ਉਮੀਦਵਾਰ ਰਹਿ ਗਏ ਹਨ, ਜਿੰਨਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ।ਚੋਣ ਅਧਿਕਾਰੀ ਨੇ ਦੱਸਿਆ ਕਿ 1 ਜੂਨ 2024 ਨੂੰ ਜਿਲੇ੍ਹ ਵਿੱਚ ਲੋਕ ਸਭਾ ਚੋਣਾਂ ਲਈ ਸਵੇਰੇ 7.00 ਵਜੇ ਤੋਂ ਲੈ ਕੇ ਸ਼ਾਮ 6.00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਗਿਣਤੀ 4 ਜੂਨ ਨੂੰ ਹੋਵੇਗੀ।
ਥੋਰੀ ਨੇ ਦੱਸਿਆ ਕਿ ਰਾਸ਼ਟਰੀ ਅਤੇ ਰਾਜ ਦੀਆਂ ਰਾਜਨੀਤਕ ਪਾਰਟੀਆਂ ਵਲੋਂ ਚੋਣ ਲੜ ਰਹੇ ਉਮੀਦਵਾਰ ਜਿੰਨਾਂ ਵਿਚੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੂੰ ਚੋਣ ਨਿਸ਼ਾਨ ਤੱਕੜੀ, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਚੋਣ ਨਿਸ਼ਾਨ ਹੱਥ, ਭਾਰਤੀ ਜਨਤਾ ਪਾਰਟੀ ਦੇ ਉਮੀਦਾਵਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਚੋਣ ਨਿਸ਼ਾਨ ਕਮਲ ਦਾ ਫੁੱਲ, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਿਸ਼ਾਲ ਸਿੱਧੂ ਨੂੰ ਚੋਣ ਨਿਸ਼ਾਨ ਹਾਥੀ, ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਚੋਣ ਨਿਸ਼ਾਨ ਝਾੜੂ ਅਲਾਟ ਕੀਤਾ ਗਿਆ ਹੈ।ਇਸੇ ਤਰ੍ਹਾਂ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸਿਮਰਨਜੀਤ ਸਿੰਘ ਮਾਨ) ਦੇ ਉਮੀਦਵਾਰ ਇਮਾਨ ਸਿੰਘ ਮਾਨ ਨੂੰ ਚੋਣ ਨਿਸ਼ਾਨ ਬਾਲਟੀ, ਰੀਪਬਲੀਕਨ ਪਾਰਟੀ ਆਫ ਇੰਡੀਆ (ਅਠਾਵਲੇ) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਤਨ ਨੂੰ ਚੋਣ ਨਿਸ਼ਾਨ ਹਾਕੀ ਅਤੇ ਗੇਂਦ, ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਦਸਵਿੰਦਰ ਕੌਰ ਨੂੰ ਚੋਣ ਨਿਸ਼ਾਨ ਦਾਤਰੀ ਸਿੱਟਾ, ਸ਼ੋ੍ਰਮਣੀ ਲੋਕ ਦਲ ਪਾਰਟੀ ਦੇ ਉਮੀਦਵਾਰ ਦਿਲਦਾਰ ਮਸੀਹ ਨੂੰ ਚੋਣ ਨਿਸ਼ਾਨ ਏਅਰ ਕੰਡੀਸ਼ਨਰ, ਆਮ ਜਨਤਾ ਪਾਰਟੀ (ਇੰਡੀਆ) ਦੇ ਉਮੀਦਵਾਰ ਨਰਿੰਦਰ ਕੌਰ ਨੂੰ ਚੋਣ ਨਿਸ਼ਾਨ ਹੀਰਾ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਡਾਕਟਰ ਰਮੇਸ਼ ਕੁਮਾਰ ਨੂੰ ਚੋਣ ਨਿਸ਼ਾਨ ਸਟੈਥੋਸਕੋਪ, ਆਸ ਪੰਜਾਬ ਪਾਰਟੀ ਦੇ ਉਮੀਦਵਾਰ ਲਵਪ੍ਰੀਤ ਸ਼ਰਮਾ ਨੂੰ ਚੋਣ ਨਿਸ਼ਾਨ ਸੀ.ਸੀ.ਟੀ.ਵੀ ਕੈਮਰਾ ਅਲਾਟ ਕੀਤੇ ਗਏ ਹਨ।
ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਅਜਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਨਪ੍ਰੀਤ ਸਿੰਘ ਮਹੱਦੀਪੁਰ ਨੂੰ ਚੋਣ ਨਿਸ਼ਾਨ ਵਾਜਾ, ਆਜ਼ਾਦ ਉਮੀਦਵਾਰ ਸਤਬੀਰ ਸਿੰਘ ਜੰਮੂ ਨੂੰ ਚੋਣ ਨਿਸ਼ਾਨ ਗੰਨਾ ਕਿਸਾਨ, ਆਜ਼ਾਦ ਉਮੀਦਵਾਰ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਚੋਣ ਨਿਸਾਨ ਡੰਬਲਜ, ਆਜਾਦ ਉਮੀਦਵਾਰ ਸ਼ਰਨਜੀਤ ਕੌਰ ਨੂੰ ਚੋਣ ਨਿਸ਼ਾਨ ਚੱਕੀ, ਆਜਾਦ ਉਮੀਦਵਾਰ ਸਾਹਬ ਸਿੰਘ ਨੂੰ ਚੋਣ ਨਿਸ਼ਾਨ ਟਰੱਕ, ਆਜਾਦ ਉਮੀਦਵਾਰ ਸ਼ਾਮ ਲਾਲ ਗਾਂਧੀ ਨੂੰ ਚੋਣ ਨਿਸ਼ਾਨ ਗੈਸ ਸਿਲੰਡਰ, ਆਜ਼ਾਦ ਉਮੀਦਵਾਰ ਸਿਮਰਨਪ੍ਰੀਤ ਸਿੰਘ ਨੂੰ ਚੋਣ ਨਿਸ਼ਾਨ ਮੰਜੀ, ਆਜਾਦ ਉਮੀਦਵਾਰ ਮਾਸਟਰ ਹਰਜਿੰਦਰ ਪਾਲ ਨੂੰ ਚੋਣ ਨਿਸ਼ਾਨ ਫੁੱਲਗੋਭੀ, ਆਜ਼ਾਦ ਉਮੀਦਵਾਰ ਗਗਨਦੀਪ ਨੂੰ ਚੋਣ ਨਿਸ਼ਾਨ ਪਾਣੀ ਵਾਲਾ ਜਹਾਜ਼, ਆਜਾਦ ਉਮੀਦਵਾਰ ਗੁਰਿੰਦਰ ਸਿੰਘ ਸਾਬੀ ਗਿੱਲ ਨੂੰ ਚੋਣ ਨਿਸ਼ਾਨ ਪੈਟਰੋਲ ਪੰਪ, ਆਜਾਦ ਉਮੀਦਵਾਰ ਜਸਪਾਲ ਮਸੀਹ ਨੂੰ ਚੋਣ ਨਿਸ਼ਾਨ ਟੈਲੀਵਿਜ਼ਨ, ਆਜਾਦ ਉਮੀਦਵਾਰ ਦਿਲਬਾਗ ਸਿੰਘ ਨੂੰ ਚੋਣ ਨਿਸ਼ਾਨ ਲੈਪਟਾਪ, ਆਜਾਦ ਉਮੀਦਵਾਰ ਨੀਲਮ ਨੂੰ ਚੋਣ ਨਿਸ਼ਾਨ ਆਟੋ ਰਿਕਸ਼ਾ, ਆਜਾਦ ਉਮੀਦਵਾਰ ਪ੍ਰਿਥਵੀ ਪਾਲ ਨੂੰ ਚੋਣ ਨਿਸ਼ਾਨ ਪਰੈਸ਼ਰ ਕੂਕਰ, ਆਜਾਦ ਉਮੀਦਵਾਰ ਬਲਵਿੰਦਰ ਸਿੰਘ ਚੋਣ ਨਿਸ਼ਾਨ ਕਰਨੀ, ਆਜਾਦ ਉਮੀਦਵਾਰ ਬਾਲ ਕ੍ਰਿਸ਼ਨ ਸ਼ਰਮਾ ਚੋਣ ਨਿਸ਼ਾਨ ਬੱਲਾ, ਆਜਾਦ ਉਮੀਦਵਾਰ ਰਜਿੰਦਰ ਕੁਮਾਰ ਸ਼ਰਮਾ ਨੂੰ ਚੋਣ ਨਿਸ਼ਾਨ ਬੰਸਰੀ ਅਤੇ ਆਜਾਦ ਉਮੀਦਵਾਰ ਰੇਸ਼ਮ ਸਿੰਘ ਨੂੰ ਚੋਣ ਨਿਸ਼ਾਨ ਕੈਲਕੁਲੇਟਰ ਅਲਾਟ ਕੀਤੇ ਗਏ ਹਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …