ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਸੁਮੀਤ ਸਿੰਘ ਵਲੋ ਦਫਤਰ ਸਿਵਲ ਸਰਜਨ ਵਿਖੇ ਤੋਂ ਨੈਸ਼ਨਲ ਡੇੰਗੂ ਦਿਵਸ ਮੌਕੇ ਇੱਕ ਜਾਗੂਕਤਾ
ਰੈਲੀ ਕੱਢੀ ਗਈ।ਇਸ ਸਾਲ ਦਾ ਥੀਮ “ਆਓ ਸਾਰੇ ਰਲ-ਮਿਲ ਕੇ ਡੇਂਗੂ ਨੂੰ ਕੰਟਰੋਲ ਕਰੀਏ” ਤੇ ਆਧਾਰਿਤ ਇਸ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਰਵਾਨਾ ਕੀਤਾ ਗਿਆ।ਇਸ ਰੈਲੀ ਦੇ ਨਾਲ ਆਈ.ਈ.ਸੀ ਮਟੀਰੀਅਲ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਇਸ ਅਵਸਰ ‘ਤੇ ਸਿਵਲ ਸਰਜਨ ਡਾ. ਸੁਮੀਤ ਸਿੰਘ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾ ਸੁਭਾਵਿਕ ਹੀ ਹੈ, ਪਰ ਇਸ ਦੇ ਨਾਲ ਹੀ ਜਿਥੇ ਪਾਣੀ ਇਕੱਠਾ ਹੋਵੇਗਾ, ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ।ਇਸ ਲਈ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰੀਏ ਅਤੇ ਹਫਤੇ ਦੇ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ, ਗਮਲਿਆਂ, ਟੈਂਕੀਆਂ, ਛੱਤ ‘ਤੇ ਪਿਆ ਨਾਕਾਰਾ ਸਾਮਾਨ ਅਦਿ ਵਿੱਚ ਪਾਣੀ ਇਕੱਠਾ ਨਾਂ ਹੋਣ ਦਈਏ, ਕਿੳਂਕਿ ਡਂੇਗੂ ਤੋਂ ਬਚਣ ਲਈ ਸਭ ਤੋਂ ਜਿਆਦਾ ਜਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ।ਇਸ ਦੇ ਨਾਲ ਹੀ ਪੂਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋਂ ਬਚਾ ਸਕਦਾ ਹੈ।
ਜਿਲਾ੍ਹ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ, ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ।ਜਿਸ ਦੇ ਲੱਛਣ ਤੇਜ਼ ਸਿਰ-ਦਰਦ ਅਤੇ ਤੇਜ਼ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜੀਆ ਵਿੱਚੋਂ ਖੂਨ ਵਗਣਾ ਆਦਿ ਹੈ।ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ।
ਇਸ ਮੋਕੇ ਤੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਗੁਰਦੇਵ ਸਿੰਘ ਢਿੱਲੋਂ, ਰਾਮ ਮਹਿਤਾ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਜਿਲੇ੍ਹ ਭਰ ਦੇ ਸਮੂਹ ਐਸ.ਆਈ ਅਤੇ ਐਂਟੀ ਲਾਰਵਾ ਸਟਾਫ ਸ਼ਾਮਲ ਹੋਏ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media