ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਵਿਧਾਨ ਸਭਾ ਹਲਕਾ ਇੰਚਾਰਜ ਡਾ: ਰਾਮ ਚਾਵਲਾ, ਮੰਡਲ ਪ੍ਰਧਾਨ ਸੁਧੀਰ ਅਰੋੜਾ ਬਜਰੰਗੀ ਦੀ ਅਗਵਾਈ ਹੇਠ ਵਾਰਡ ਨੰਬਰ 60 ਜਲ੍ਹਿਆਂਵਾਲਾ ਬਾਗ ਮੰਡਲ ਵਿਖੇ ਲੋਕਾਂ ਨਾਲ ਮੀਟਿੰਗ ਕੀਤੀ।ਇਸ ਦੌਰਾਨ ਸੰਧੂ ਸਮੁੰਦਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਾਜਪਾ ਦਾ ਸਾਥ ਦੇਣ, ਕੱਚੇ ਮਕਾਨਾਂ ਨੂੰ 100 ਦਿਨਾਂ ਵਿੱਚ ਪੱਕਾ ਕਰ ਦਿੱਤਾ ਜਾਵੇਗਾ।ਉਨ੍ਹਾਂ ਨੇ ਇਲਾਕੇ ਦੀਆਂ ਵੱਖ-ਵੱਖ ਗਲੀਆਂ ਵਿੱਚ ਜਾ ਕੇ ਲੋਕਾਂ ਅਤੇ ਦੁਕਾਨਦਾਰਾਂ ਨਾਲ ਗੱਲਬਾਤ ਵੀ ਕੀਤੀ।ਤਰਨਜੀਤ ਸਿੰਘ ਸੰਧੂ ਸਮੁੰਦਰੀ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ।ਇਸ ਦੌਰਾਨ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਵੀ ਇਕਜੁੱਟ ਹੋਣਾ ਪਵੇਗਾ।ਸਰਹੱਦ ਪਾਰ ਵਪਾਰ ਅਤੇ ਹੋਰ ਮਸਲੇ ਹੱਲ ਕੀਤੇ ਜਾਣਗੇ।ਇਤਿਹਾਸਕ ਸ਼ਹਿਰ ਅਟਾਰੀ ਨੂੰ ਬਾਹਰੋਂ ਆਉਣ ਵਾਲੇ ਸੈਲਾਨੀਆਂ ਕਾਰਨ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਦੀ ਲੋੜ ਹੈ।ਇਥੇ ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਸਾਨੂੰ ਨਸ਼ਿਆਂ ਵਿਰੁੱਧ ਮਜ਼ਬੂਤੀ ਨਾਲ ਲੜਨਾ ਪਵੇਗਾ, ਤਾਂ ਹੀ ਅਸੀਂ ਨੌਜਵਾਨ ਪੀੜ੍ਹੀ ਨੂੰ ਬਚਾ ਸਕਾਂਗੇ।ਜੇਕਰ ਉਨ੍ਹਾਂ ਨੂੰ ਆਪਣੇ ਹੀ ਸ਼ਹਿਰ ਵਿੱਚ ਕੰਮ ਮਿਲਦਾ ਹੈ ਤਾਂ ਉਨ੍ਹਾਂ ਨੂੰ ਆਪਣਾ ਸ਼ਹਿਰ, ਆਪਣੇ ਮਾਤਾ-ਪਿਤਾ ਅਤੇ ਰਿਸ਼ਤੇਦਾਰਾਂ ਨੂੰ ਛੱਡ ਕੇ ਨਹੀਂ ਜਾਣਾ ਪਵੇਗਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …