ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸੀਨੀਅਰ ਸਿਟੀਜਨਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਸਥਾਨਕ ਸੈਂਟਰਲ ਯਤੀਮਖ਼ਾਨਾ ਪੁਤਲੀਘਰ ਵਿਖੇ ਕਰਵਾਇਆ ਗਿਆ।
ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਅੰਮ੍ਰਿਤਸਰ ਇਕਾਈ ਦੇ ਅਧਿਕਾਰੀ ਤਰਨਜੀਤ ਸਿੰਘ ਨੇ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੇਦਾਰੀ ਨੂੰ ਯਕੀਨੀ ਬਣਾਉਣ ਲਈ ਇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸੀਨੀਅਰ ਸਿਟੀਜਨ ਸਾਡੇ ਸਮਾਜ ਦਾ ਵੱਡਮੁਲਾ ਸਰਮਾਇਆ ਹਨ ਅਤੇ ਉਹਨਾਂ ਦਾ ਵੋਟਾਂ ਵਿੱਚ ਭਾਗ ਲੈਣਾ ਸਮਾਜ ਨੂੰ ਲੋਕਤਾਂਤਰਿਕ ਰਿਵਾਇਤਾਂ ਨੂੰ ਕਾਇਮ ਰੱਖਣ ਦਾ ਸਪੱਸ਼ਟ ਸੰਦੇਸ਼ ਹੈ।ਉਹਨਾਂ ਕਿਹਾ ਕਿ ਵਿੱਚ ਸੈਂਟਰਲ ਯਤੀਮਖ਼ਾਨਾ ਦੇ ਸੀਨੀਅਰ ਸਿਟੀਜ਼ਨ ਲੋਕਾਂ ਦਾ ਉਤਸ਼ਾਹ ਦੇਖ ਕੇ ਉਹਨਾਂ ਨੂੰ ਬਹੁਤ ਵਧੀਆ ਲੱਗਾ।ਉਹਨਾਂ ਸਾਰੇ ਸੀਨੀਅਰ ਸਿਟੀਜ਼ਨ ਨੂੰ 1 ਜੂਨ 2024 ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ।ਸੈਮੀਨਾਰ ਤੋਂ ਬਾਅਦ ਸਿਨੀਅਰ ਸਿਟੀਜ਼ਨਾਂ ਵਲੋਂ ਵੋਟਰ ਜਾਗਰੂਕਤਾ ਮਾਰਚ ਵੀ ਕੱਢਿਆ ਗਿਆ।ਇਸ ਮੌਕੇ ਕਸ਼ਮੀਰ ਗਿੱਲ, ਰਿਤੂ ਭਗਤ, ਕੈਮਰਾਮੈਨ ਬੌਬੀ, ਪੰਕਜ਼ ਕੁਮਾਰ ਵੀ ਹਾਜ਼ਰ ਸਨ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …