ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਪੰਜਾਬ ਵਲੋਂ ਅੱਜ ਬਰਨਾਲਾ ਵਿਖੇ ਤਨੀਸ਼ਕ ਜਿਊਲਰਜ਼ ਬਰਨਾਲਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਵੱਖ ਵੱਖ ਪਿੰਡਾਂ ਸ਼ਹਿਰਾਂ ਤੋਂ ਆਏ ਨੌਜਵਾਨਾਂ ਨੇ ਖੂਨਦਾਨ ਕੀਤਾ।ਆਰਗੇਨਾਈਜੇਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ ਨੇ ਦੱਸਿਆ ਕੀ ਜਿਥੇ ਅਜਕਲ ਸਮਾਜ ਅੰਦਰ ਹੋ ਰਹੇ ਸੜਕ ਹਾਦਸਿਆਂ ਸਮੇਂ ਐਮਰਜੈਂਸੀ ਵੇਲੇ ਜਾਂ ਫਿਰ ਕੈਂਸਰ ਦੇ ਮਰੀਜ਼ਾਂ ਨੂੰ ਹਰ ਰੋਜ਼ ਖ਼ੂਨ ਦੀ ਜ਼ਰੂਰਤ ਹੋਣ ਕਾਰਨ ਬਲੱਡ ਬੈਂਕ ਅੱਗੇ ਖ਼ੂਨ ਲੈਣ ਵਾਲਿਆਂ ਦੀਆਂ ਲਾਈਨਾਂ ਲੱਗੀਆਂ ਰਹਿੰਦੀਆਂ ਹਨ।ਸਮਾਜ ਸੇਵੀ ਜਥੇਬੰਦੀਆਂ ਸਮੇਂ ਸਮੇਂ ਤੇ ਖੂਨਦਾਨ ਕੈਂਪ ਲਗਾ ਕੇ ਸਰਕਾਰੀ ਬਲੱਡ ਬੈਂਕ ਨੂੰ ਖ਼ੂਨ ਮੁਹੱਈਆ ਕਰਾਉਂਦੇ ਹਨ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।ਇਸੇ ਤਹਿਤ ਹੀ ਸਾਡੀ ਆਰਗੇਨਾਈਜੇਸ਼ਨ ਵਲੋਂ ਸਮੇਂ ਸਮੇਂ ‘ਤੇ ਖੂਨਦਾਨ ਕੈਂਪ ਲਗਾ ਕੇ ਲੋਕਾਂ ਦੀ ਸੇਵਾ ਕੀਤੀ ਜਾਂਦੀ ਹੈ।ਤਨੀਸ਼ਕ ਟੀਮ ਅਤੇ ਆਰਗੇਨਾਈਜੇਸ਼ਨ ਵਲੋਂ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਬਲੱਡ ਬੈਂਕ ਬਰਨਾਲਾ ਦੀ ਸਾਰੀ ਮੈਡੀਕਲ ਟੀਮ ਨੂੰ ਵੀ ਸੰਸਥਾ ਵਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤਰਨਪ੍ਰੀਤ ਸਿੰਘ ਤੇਜੀ ਵਾਈਸ ਪ੍ਰਧਾਨ, ਪਿਆਰੇ ਲਾਲ ਸ਼ਰਮਾ ਜ਼ਿਲ੍ਹਾ ਪ੍ਰਧਾਨ, ਰਾਜਿੰਦਰ ਸ਼ਰਮਾ ਜਨਰਲ ਸਕੱਤਰ, ਅਜੇ ਕੁਮਾਰ, ਜਗਦੇਵ ਸਿੰਘ, ਨਿਖਿਲ ਚੋਪੜਾ ਅਤੇ ਵੱਡੀ ਗਿਣਤੀ ‘ਚ ਮੈਂਬਰ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …