Sunday, June 23, 2024

ਚੋਣ ਰਿਹਰਸਲ ਕੇਂਦਰਾਂ ‘ਤੇ ਕਰਮਚਾਰੀਆਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਪੋਲਿੰਗ ਸਟਾਫ਼ ਦੀ ਕਰਵਾਈ ਗਈ ਦੂਜੀ ਚੋਣ ਰਿਹਰਸਲ ਵਿੱਚ ਆਏ ਹੋਏ ਕਰਮਚਾਰੀਆਂ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਗਿਆ।ਵੋਟਰ ਜਾਗਰੂਕਤਾ ਮੁਹਿੰਮ ਦੇ ਮੁਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਚੋਣ ਰਿਹਰਸਲ ਕੇਂਦਰਾਂ ਤੇ ਵਿਸ਼ੇਸ਼ ਪ੍ਰਰਦਸ਼ਨੀਆਂ ਲਗਾਈਆਂ ਗਈਆਂ ਅਤੇ ਰੰਗੋਲੀਆਂ ਬਣਾ ਕੇ ਪੋਲਿੰਗ ਸਟਾਫ਼ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਵਿੱਚ ਲੱਗੇ ਕਰਮਾਚਾਰੀਆਂ ਨੂੰ ਫ਼ਾਰਮ 12 ਭਰਨ ਲਈ ਦਿੱਤਾ ਗਿਆ ਹੈ, ਤਾਂ ਜੋ ਉਹ ਆਪਣੇ ਵੋਟ ਦੇ ਜ਼ਮੂਹਰੀ ਹੱਕ ਦੀ ਵਰਤੋਂ ਯੋਗ ਪ੍ਰਣਾਲੀ ਰਾਹੀਂ ਕਰ ਸਕਣ।ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਨੂੰ ਵੋਟਰਾਂ ਲਈ ਯਾਦਗਾਰ ਬਣਾਉਣ ਲਈ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਮਾਡਲ ਪੋਲਿੰਗ ਸਟੇਸ਼ਨ, ਯੂਥ ਪੋਲਿੰਗ ਬੂਥ, ਗ੍ਰੀਨ ਪੋਲਿੰਗ ਬੂਥ ਅਤੇ ਵੁਮੈਨ ਮੈਨੇਜਡ ਪੋਲਿੰਗ ਸਟੇਸ਼ਨ (ਪਿੰਕ ਬੂਥ) ਬਣਾਏ ਜਾ ਰਹੇ ਹਨ।ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ ਵਾਲੇ ਦਿਨ ਸਾਰੇ ਵੋਟਰ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ।ਅੱਜ ਹੋਈ ਰਿਹਰਸਲ ਬਾਰੇ ਗੱਲਬਾਤ ਕਰਦਿਆਂ ਅੰਮ੍ਰਿਤਸਰ ਉਤਰੀ ਵਿਧਾਨ ਸਭਾ ਹਲਕੇ ਵਿੱਚ ਆਪਣੀ ਰਿਹਰਸਲ ਕਰਨ ਆਏ ਪ੍ਰੀਜ਼ਾਈਡਿੰਗ ਅਫ਼ਸਰ ਖਾਲਸਾ ਕਾਲਜ਼ ਦੇ ਭੌਤਿਕ ਵਿਗਿਆਨ ਦੇ ਪ੍ਰੋਫੈ਼ਸਰ ਡਾ. ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਚੋਣ ਰਿਹਰਸਲ ਵਾਲੀ ਜਗ੍ਹਾ ‘ਤੇ ਪਹੁੰਚ ਕੇ ਕਾਫ਼ੀ ਵਧੀਆ ਲੱਗਾ।
ਇਸ ਮੌਕੇ ਰਿਹਰਸਲ ਕਰਨ ਆਏ ਕਈ ਕਰਮਚਾਰੀ ਵਲੋਂ ਸੈਲਫ਼ੀ ਸਟੈਂਡ ਤੇ ਸੈਲਫ਼ੀਆਂ ਵੀ ਖਿੱਚਵਾਈਆਂ ਗਈਆਂ।

Check Also

‘ਅਧਿਆਪਕ ਦੀ ਤਿਆਰੀ’ ਵਿਸ਼ੇ ’ਤੇ ਆਨਲਾਈਨ ਲੈਕਚਰ ਕਰਵਾਇਆ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵੱਲੋਂ ਜੀ.ਐਚ.ਜੀ …