ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ ਦਾ ਇੱਕ ਵਫ਼ਦ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਮਿਲਿਆ ਅਤੇ ਸੰਧੂ ਸਮੁੰਦਰੀ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਸੰਧੂ ਸਮੁੰਦਰੀ ਨੇ ਵਫ਼ਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਮੈਡੀਕਲ ਕਾਲਜ ਦੀ ਆਪਣੀ ਵੱਖਰੀ ਥਾਂ ‘ਤੇ ਮੁਕਾਮ ਸੀ।ਉਨ੍ਹਾਂ ਕਿਹਾ ਕਿ ਇਸ ਮੈਡੀਕਲ ਕਾਲਜ ਤੋਂ ਪੜ੍ਹੇ ਬਹੁਤ ਸਾਰੇ ਡਾਕਟਰ ਅਮਰੀਕਾ ਅਤੇ ਹੋਰ ਦੇਸ਼ਾਂ ਵਿੱਚ ਵੱਸੇ ਅਤੇ ਨਾਮ ਕਮਾ ਰਹੇ ਹਨ।ਉਨ੍ਹਾਂ ਕਿਹਾ ਕਿ ਉਹ ਮੋਦੀ ਸਰਕਾਰ ਤੋਂ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਨੂੰ ਏਮਜ਼ ਵਿੱਚ ਤਬਦੀਲ ਕਰਨ ਦੀ ਵਕਾਲਤ ਕਰਨਗੇ।ਸੰਧੂ ਸਮੁੰਦਰੀ ਨੇ ਕਿਹਾ ਕਿ ਅੰਮ੍ਰਿਤਸਰ ਸਿਹਤ ਸਹੂਲਤਾਂ ਪੱਖੋਂ ਬਹੁਤ ਸਾਰੀਆਂ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।ਉਨ੍ਹਾਂ ਸਿਹਤ ਖੇਤਰ ਦੇ ਮਾਹਿਰ ਡਾਕਟਰਾਂ ਦੇ ਵਫ਼ਦ ਨੂੰ ਅੰਮ੍ਰਿਤਸਰ ਵਿੱਚ ਨਸਿ਼ਆਂ ਦੀ ਸਮੱਸਿਆ ਦੇ ਹੱਲ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।ਉਨ੍ਹਾਂ ਡਾਕਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਸੰਸਦ ਮੈਂਬਰ ਔਜਲਾ ਵਲੋਂ ਪਿਛਲੇ 7 ਸਾਲਾਂ ਤੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤੇ ਜਾਣ ਕਾਰਨ ਹੁਣ ਡਾਕਟਰਾਂ ਦੀ ਅਹਿਮ ਜਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਦੀ ਸਿਹਤ ਵੱਲ ਧਿਆਨ ਦੇਣ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਿਹਤ ਸੰਭਾਲ ਨੂੰ ਗੰਭੀਰਤਾ ਨਾਲ ਲੈ ਰਹੀ ਹੈ, ਆਯੂਸ਼ਮਾਨ ਭਾਰਤ ਯੋਜਨਾ ਤਹਿਤ ਗਰੀਬਾਂ ਅਤੇ 70 ਸਾਲ ਤੱਕ ਦੀ ਉਮਰ ਦੇ ਲੋਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ।ਰਾਸ਼ਟਰੀ ਸਿਹਤ ਮਿਸ਼ਨ ਤਹਿਤ 43 ਲੱਖ ਕਰੋੜ ਰੁਪਏ ਖਰਚ ਕੀਤੇ ਗਏ ਹਨ।ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਯੋਜਨਾ ਤਹਿਤ 353 ਜਨ ਔਸ਼ਧੀ ਕੇਂਦਰ ਖੋਲ੍ਹੇ ਗਏ ਹਨ।ਪੰਜਾਬ ਵਿੱਚ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਲਗਭਗ 90 ਲੱਖ ਲਾਭਪਾਤਰੀ ਹਨ।ਉਨ੍ਹਾਂ ਕਮਲ ਦੇ ਫੁਲ `ਤੇ ਵੋਟ ਪਾਉਣ ਦੀ ਅਪੀਲ ਕੀਤੀ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …