ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ
ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਸੁਖਚੈਨ ਸਿੰਘ ਸਿੱਖੀ ਪ੍ਰਚਾਰ ਦੇ ਖੇਤਰ ਵਿੱਚ ਸੇਵਾਵਾਂ ਨਿਭਾਅ ਰਹੇ ਸਨ, ਜਿਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ `ਤੇ ਪੰਥ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਵੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦੁੱਖ ਪ੍ਰਗਟ ਕੀਤਾ ਹੈ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media