Wednesday, January 15, 2025

‘ਚੋਣ ਚਰਚਾ ਗਲੀ-ਗਲੀ’ ਵੋਟਰ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ

ਅੰਮ੍ਰਿਤਸਰ 19 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਟੀ ਰਜ਼ਤ ਉਬਰਾਏ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਗਰੀਨ ਫ਼ੀਲਡ ਇਲਾਕੇ ੱ ਚੋਣ ਚਰਚਾ ਗਲੀ-ਗਲੀ ਵੋੋਟਰ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ।ਅੰਮ੍ਰਿਤਸਰ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਰਾਜਕੁਮਾਰ ਨੇ ਦੱਸਿਆ ਕਿ ਆਕਸਫ਼ੋਰਡ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਚੋਣ ਸੁਨੇਹੇ ਅਤੇ ਕਾਰਡ ਬਣਾ ਕੇ ਆਮ ਜਨਤਾ ਨੂੰ ਚੋਣ ਚੇਤਨਾ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਇਲਾਕੇ ਦੇ ਕਾਫ਼ੀ ਘਰਾਂ ਵਿੱਚ ਜਾ ਕੇ ਲੋਕਾਂ ਨੂੰ ਵੋਟ ਦਾ ਪ੍ਰਯੋਗ ਕਰਨ ਦੀ ਅਪੀਲ ਕੀਤੀ ਗਈ।ਉਹਨਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਆਮ ਲੋਕਾਂ ਨੇ ਵੀ ਹਿੱਸਾ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਕੋਸ਼ਿਸ਼ ਦੀ ਸ਼ਲਾਘਾ ਕੀਤੀ।ਰਾਜਕੁਮਾਰ ਨੇ ਇਲਾਕੇ ਦੇ ਲੋਕਾਂ ਨੂੰ ਚੋਣ ਦਾ ਪੂਰਾ ਮਹੱਤਵ ਸਮਝਾਉਂਦੇ ਹੋਏ ਲੋਕਤੰਤਰ ਵਿੱਚ ਹਿੱਸਾ ਪਾਉਣ ਅਤੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …