Friday, March 20, 2026

ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਬਲਜਿੰਦਰ ਸਿੰਘ ਭੁੱਲਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ 15 ਜੂਨ 2024 ਤੋਂ ਨਿਸ਼ਚਿਤ ਕੀਤੀ ਗਈ ਹੈ, ਜਦੋਂ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਤਾਰ ਤੋਂ ਪਾਰਲੇ ਇਲਾਕਿਆਂ ਵਿੱਚ ਕਿਸਾਨ ਝੋਨੇ ਦੀ ਲੁਆਈ ਮਿਤੀ 11 ਜੂਨ 2024 ਤੋਂ ਸ਼ੁਰੂ ਕਰ ਸਕਦੇ ਹਨ।ਇਸ ਦੇ ਨਾਲ ਹੀ 15 ਮਈ 2024 ਤੋਂ ਬਿਨਾਂ ਕੁੱਦੂ ਕੀਤੇ ਝੋਨੇ ਦੀ ਸਿੱਧੀ ਬਿਜ਼ਾਈ ਵੀ ਚਾਲੂ ਹੈ।ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ।ਇਸ ਲਈ ਜਿੰਨਾਂ ਕਿਸਾਨਾਂ ਨੇ ਪਰਮਲ ਕਿਸਮਾਂ ਦੀ ਲੁਆਈ ਕਰਨੀ ਹੈ, ਉਹ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪਰਮਲ ਕਿਸਮਾਂ ਨੂੰ ਹੀ ਤਰਜ਼ੀਹ ਦੇਣ ਅਤੇ ਕੁਦਰਤ ਦੀ ਵਡਮੁੱਲੀ ਦਾਤ ਪਾਣੀ ਨੂੰ ਬਣਾਉਣ ਵਾਸਤੇ ਝੋਨੇ ਦੀ ਲੁਆਈ ਸਰਕਾਰ ਵਲੋਂ ਨਿਰਧਾਰਿਤ ਮਿਤੀਆਂ ਤੋਂ ਪਹਿਲਾਂ ਨਾ ਕੀਤੀ ਜਾਵੇ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਵੱਢਾਂ ਨੂੰ ਵਾਹ ਕੇ ਖੁੱਲਾ ਛੱਡ ਦਿੱਤਾ ਜਾਵੇ ਤਾਂ ਜੋ ਧੁੱਪ ਪੈਣ ਨਾਲ ਜ਼ਮੀਨ ਵਿੱਚ ਵੱਖ-ਵੱਖ ਤਰਾਂ ਦੀਆਂ ਬੀਮਾਰੀਆਂ ਦੇ ਜੀਵਾਣੂਆਂ ਅਤੇ ਨਦੀਨਾਂ ਦੇ ਬੀਜ ਨਸ਼ਟ ਹੋ ਜਾਣ।ਉਹਨਾਂ ਕਿਹਾ ਕਿ ਬਿਨਾਂ ਕਿਸੇ ਜਰੂਰਤ ਦੇ ਖੇਤਾਂ ਵਿੱਚ ਖੁੱਲਾ ਪਾਣੀ ਨਾ ਛੱਡਿਆ ਜਾਵੇ ਅਤੇ ਪਾਣੀ ਦੀ ਵਰਤੋਂ ਕੇਵਲ ਲੋੜ ਅਨੁਸਾਰ ਹੀ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁੱਰਿਖਅਤ ਰੱਖਿਆ ਜਾ ਸਕੇ। ਉਹਨਾਂ ਕਿਸਾਨਾਂ ਨੂੰ ਕਿਹਾ ਕਿ ਕੇਵਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਝੋਨੇ/ਬਾਸਮਤੀ ਦੀਆਂ ਪੰਜਾਬ ਵਿੱਚ ਕਾਸ਼ਤ ਲਈ ਸਿਫਾਰਿਸ਼ ਕੀਤੀਆਂ ਗਈਆਂ ਕਿਸਮਾਂ ਦੀ ਹੀ ਬਿਜ਼ਾਈ ਕੀਤੀ ਜਾਵੇ।

 

 

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …