ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ
ਵਲੋਂ ਐਲਾਨੇ ਗਏ ਬੀ.ਏ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-7ਵਾਂ ਦੀ ਪ੍ਰੀਖਿਆ ਦੇ ਨਤੀਜੇ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।ਕਾਲਜ ਦੀਆਂ ਵਿਦਿਆਰਥਣਾਂ ਨੇ ਸ਼੍ਰਿਸ਼ਟੀ ਅਰੋੜਾ, ਹਰਜੀਤ ਕੌਰ, ਹਰਪ੍ਰੀਤ ਕੌਰ ਅੰਮ੍ਰਿਤਪਾਲ ਕੌਰ, ਡਿੰਕੀ ਅਰੋੜਾ ਅਤੇ ਸੰਦੀਪ ਕੌਰ ਨੇ ’ਵਰਸਿਟੀ ’ਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਪੁਜੀਸ਼ਨ ਹਾਸਲ ਕੀਤੀ ਹੈ।
ੇ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਸ਼ਾਨਦਾਰ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਬੀ.ਏ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-7ਵਾਂ ਦੀਆਂ ਵਿਦਿਆਰਥਣਾ ਸ਼੍ਰਿਸ਼ਟੀ ਅਰੋੜਾ ਨੇ 82.16%, ਹਰਜੀਤ ਕੌਰ (80.3%), ਹਰਪ੍ਰੀਤ ਕੌਰ (78.16%), ਅੰਮ੍ਰਿਤਪਾਲ ਕੌਰ (77.8%), ਡਿੰਕੀ ਅਰੋੜਾ (77.8%), ਸੰਦੀਪ ਕੌਰ (76.3) ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ ’ਚ ਕ੍ਰਮਵਾਰ ਉਕਤ ਸਥਾਨ ਪ੍ਰਾਪਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਾਲਜ ’ਚ ਨਾ ਸਿਰਫ ਮਿਆਰੀ ਅਕਾਦਮਿਕ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ, ਸਗੋਂ ਵਿਵਹਾਰਿਕ ਜਿੰਦਗੀ ’ਚ ਵਿਚਰਣ ਲਈ ਯੋਗ ਕੌਸ਼ਲਾ ਦਾ ਵਿਕਾਸ ਵੀ ਕੀਤਾ ਜਾਂਦਾ ਹੈ।ਉਨ੍ਹਾਂ ਪੇਪਰਾਂ ’ਚ ਉਕਤ ਸ਼ਾਨਦਾਰ ਪ੍ਰਦਰਸ਼ਨ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਦਿੱਤਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media