Tuesday, December 3, 2024

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਨੁਸ਼ਾਸਨ ਸਬੰਧੀ ਸਮਾਗਮ ਕਰਵਾਇਆ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਦੇ ਧਾਰਨੀ ਅਤੇ ਭਵਿੱਖ ਲਈ ਜ਼ਿੰਮੇਵਾਰ ਨਾਗਰਿਕ ਬਣਾਉਣ ਦੇ ਮਕਸਦ ਤਹਿਤ ਇਨਵੈਸਟੀਚਰ ਸਮਾਗਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨਮਈ ਢੰਗ ਨਾਲ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੀ ਪੈਰਵੀ ਕਰਦਿਆਂ ਸਹੁੰ ਚੁੱਕ ਸਮਾਗਮ ’ਚ ਹਿੱਸਾ ਲਿਆ।
ਸ੍ਰੀਮਤੀ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਨੂੰ ਜੂਨੀਅਰ ਅਤੇ ਸੀਨੀਅਰ ਵਿੰਗ ’ਚ ਵੰਡਿਆ ਗਿਆ, ਜਿਸ ਅਧੀਨ ਤੀਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ’ਚੋਂ ਜੂਨੀਅਰ ਹੈਡ ਬੁਆਏ, ਹੈਡ ਗਰਲ ਅਤੇ ਪ੍ਰੀਫੈਕਟਸ ਦੀ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੀਨੀਅਰ ਵਿੰਗ ’ਚੋਂ ਵੀ ਹੋਣਹਾਰ ਵਿਦਿਆਰਥੀਆਂ ਦੀ ਪ੍ਰੀਫੈਕਟਸ ਅਤੇ ਹੈਡ ਬੁਆਏ, ਹੈਡ ਗਰਲ, ਜਮਾਤ ਮੌਨੀਟਰ (ਛੇਵੀਂ ਅਤੇ ਬਾਰਵੀਂ) ਦੀ ਚੋਣ ਕੀਤੀ ਗਈ।ਸੈਸ਼ਨ 2023-24 ਦੇ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਹਾਊਸ ਫਲੈਗ ਦੇ ਕੇ ਨਵੇਂ ਵਰ੍ਹੇ ਲਈ ਜ਼ਿੰਮੇਵਾਰੀਆਂ ਦੀ ਵਾਂਗਡੋਰ ਸੌਂਪੀ।
ਪਿ੍ਰੰ: ਗਿੱਲ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤੀ ਅਤੇ ਚੰਗੇ ਰੁਜ਼ਗਾਰ ਆਪਣੇ ਦੇਸ਼ ’ਚ ਹੀ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਕਰਤਵਾਂ ਦੀ ਪਾਲਣਾ ਕਰਦਿਆਂ ਸ੍ਰੇਸ਼ਟ ਨਾਗਰਿਕ ਬਣਨ ਅਤੇ ਨਵੇਂ ਕੀਰਤੀਮਾਨ ਸਥਾਪਿਤ ਕਰਨ ਲਈ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਲਈ ਵੀ ਉਤਸ਼ਾਹਿਤ ਕੀਤਾ।
ਸੱਭਿਆਚਾਰਕ ਪ੍ਰੋਗਰਾਮ ’ਚ ਵਿਦਿਆਰਥੀਆਂ ਨੇ ਗਿੱਧਾ, ਰਾਜਸਥਾਨੀ ਨ੍ਰਿਤ ਪੇਸ਼ਕਾਰੀ ਨਾਲ ਆਪਣੀ ਕਲਾ ਦੇ ਜੌਹਰ ਵਿਖਾਏ।ਵਾਈਸ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਮਾਹਲ ਨੇ ਧੰਨਵਾਦ ਮਤਾ ਪੇਸ਼ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਰਾਹਨਾ ਕੀਤੀ, ਜਿਨ੍ਹਾਂ ਦੇ ਸਹਿਯੋਗ ਸਦਕਾ ਇਨਵੈਸਟੀਚਰ ਸਮਾਗਮ ਅਨੁਸ਼ਾਸਨਮਈ ਢੰਗ ਨਾਲ ਸੰਪੰਨ ਹੋਇਆ।ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਮੌਜ਼ੂਦ ਸਨ।

Check Also

ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ

ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …