ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸ਼ਣ ਅਤੇ ਆਹਾਰ ਵਿਗਿਆਨ ਵਿਭਾਗ ਵੱਲੋਂ ਡਿਪਲੋਮਾ ਇਨ ਕੇਅਰ ਗਿਵਰ ਦੇ ਵਿਦਿਆਰਥੀਆਂ ਨਾਲ ਸੀਨੀਅਰ ਸਿਟੀਜ਼ਨ ਹਾਊਸ ’ਚ ਆਊਟਰੀਚ ਪ੍ਰੋਗਰਾਮ ਕਰਵਾਇਆ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜੀਕਰਨ ਦੇ ਮੌਕੇ ਪ੍ਰਦਾਨ ਕਰਨਾ ਅਤੇ ਬਜ਼ੁਰਗਾਂ ’ਚ ਡਿਪਰੈਸ਼ਨ, ਚਿੰਤਾ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਜੋਖਮ ਨੂੰ ਘੱਟ ਕਰਨ ਲਈ ਆਪਸੀ ਸਾਂਝ ਦੀ ਭਾਵਨਾ ਪੈਦਾ ਕਰਨਾ ਸੀ।
ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣਾਂ ਦਾ ਉਕਤ ਦੌਰਾ ਪੋਸ਼ਣ ਅਤੇ ਆਹਾਰ ਵਿਗਿਆਨ ਵਿਭਾਗ ਦੀ ਐਚ.ਓ.ਡੀ ਸ੍ਰੀਮਤੀ ਮਿੰਨੀ ਸ਼ਰਮਾ ਦੇ ਨਾਲ ਸ੍ਰੀਮਤੀ ਕੋਮਲ ਸ਼ਰਮਾ ਅਤੇ ਕਮਲਦੀਪ ਕੌਰ ਵੱਲੋਂ ਕਰਵਾਇਆ ਗਿਆ।
ਸ੍ਰੀਮਤੀ ਸ਼ਰਮਾ ਨੇ ਡਾ. ਸੁਰਿੰਦਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੇਖ ਰੇਖ ਕਾਲਜ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਐਕਸਪੋਜ਼ਰ ਅਤੇ ਪਾਠ ਪ੍ਰਾਪਤ ਕਰਨ ਲਈ ਸਮੇਂ-ਸਮੇਂ ’ਤੇ ਪ੍ਰੇਰਿਤ ਕੀਤਾ ਜਾਂਦਾ ਹੈ, ਜੋ ਕਲਾਸਰੂਮ ’ਚ ਨਹੀਂ ਪੜ੍ਹਾਏ ਜਾ ਸਕਦੇ ਹਨ।ਉਨ੍ਹਾਂ ਕਿਹਾ ਕਿ ਉਕਤ ਪਲਾਂ ਦੀ ਸੁੰਦਰ ਟੇਪਸਟਰੀ ਇਹ ਸੁਨਿਸ਼ਚਿਤ ਕਰਦੀ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਜਾਂ ਚਿੰਤਾਵਾਂ ਦਾ ਅਨੁਭਵ ਹੁੰਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਸਹਾਇਤਾ ਪ੍ਰਾਪਤ ਹੁੰਦੀ ਹੈ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …